ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਸੰਭਾਜੀ ਨਗਰ 'ਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਇਹ ਹਾਦਸਾ ਦੋ ਕਾਰਾਂ ਦੀ ਟੱਕਰ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ ਵਾਪਰਿਆ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਦਾ ਮੁੱਖ ਕਾਰਨ
ਮੁੱਢਲੀ ਜਾਣਕਾਰੀ ਮੁਤਾਬਕ, ਵਿਸ਼ਾਲ ਚੌਹਾਨ ਨਾਂ ਦੇ ਡਰਾਈਵਰ ਨੇ ਕ੍ਰਿਸ਼ਨਾ ਕੇਰੇ ਨੂੰ ਬਿਨਾਂ ਲਾਇਸੈਂਸ ਤੋਂ ਗੱਡੀ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਕ੍ਰਿਸ਼ਨ ਕੇਰੇ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਕੰਟਰੋਲ ਗੁਆਉਣ ਕਾਰਨ ਉਸ ਦੀ ਕਾਰ ਇਕ ਹੋਰ ਕਾਰ ਨਾਲ ਜ਼ੋਰਦਾਰ ਟਕਰਾ ਗਈ। ਹਾਦਸੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਿ ਇਕ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਵੀਡੀਓ 'ਚ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ ਦੇਖੀ ਜਾ ਸਕਦੀ ਹੈ।
ਪੁਲਸ ਨੇ ਦਰਜ ਕੀਤਾ ਮਾਮਲਾ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸਜਿਦ ਵਿਵਾਦ: ਰੁਕਣ ਦਾ ਨਾਂ ਨਹੀਂ ਲੈ ਰਿਹਾ ਹਿੰਦੂ ਸੰਗਠਨਾਂ ਦਾ ਵਿਰੋਧ
NEXT STORY