ਇਟਾਵਾ- ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ’ਚ ਸੈਫਈ ਥਾਣਾ ਖੇਤਰ ਦੇ ਅਧੀਨ ਪੈਂਦੇ ਆਗਰਾ-ਲਖਨਊ ਗੋਮਤੀ ਐਕਸਪ੍ਰੈੱਸ ਵੇਅ ’ਤੇ ਐਤਵਾਰ ਤੜਕੇ ਭਿਆਨਕ ਹਾਦਸਾ ਵਾਪਰ ਗਿਆ। ਦੇਵਰੀਆ ਤੋਂ ਜੈਪੁਰ ਜਾ ਰਹੀ ਇਕ ਡਬਲ ਡੇਕਰ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਲੱਗਭਗ 40 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਪੁਲਸ ਮੁਤਾਬਕ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸੈਫਈ ਮੈਡੀਕਲ ਯੂਨੀਵਰਸਿਟੀ ’ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ’ਚੋਂ 3 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਟਾਵਾ ਦੇ ਸੀਨੀਅਰ ਪੁਲਸ ਸੁਪਰਡੈਂਟ ਜੈਪ੍ਰਕਾਸ਼ ਸਿੰਘ ਨੇ ਦੱਸਿਆ ਕਿ ਦੇਵਰੀਆ ਤੋਂ ਜੈਪੁਰ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ’ਚ ਸਵਾਰ 4 ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਬੱਸ ਰੇਤ ਨਾਲ ਭਰੇ ਟਰੱਕ ਦੇ ਪਿੱਛੋਂ ਟਕਰਾ ਗਈ। ਦਰਦਨਾਕ ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਹੈੱਡਕੁਆਰਟਰ ਤੋਂ ਪੁਲਸ ਦੇ ਆਲਾ ਅਧਿਕਾਰੀ ਮੌਕੇ ’ਤੇ ਪਹੁੰਚੇ। ਭਿਆਨਕ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਇਕ ਦਰਜਨ ਐਂਬੂਲੈਂਸ ਅਤੇ ਕਈ ਥਾਣਿਆਂ ਦੀ ਫੋਰਸ ਮੌਕੇ ’ਤੇ ਪਹੁੰਚੀ। ਬੱਸ ’ਚ ਫਸੇ ਹੋਏ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਗਿਆ। ਜ਼ਖ਼ਮੀਆ ਨੂੰ ਸੈਫਈ ਮੈਡੀਕਲ ਯੂਨੀਵਰਸਿਟੀ ਦੇ ਟਰਾਮਾ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ ਹੈ।
ਤਾਮਿਲਨਾਡੂ: ਚੇਨਈ ਹਵਾਈ ਅੱਡੇ ਤੋਂ 2.60 ਕਰੋੜ ਰੁਪਏ ਦਾ ਸੋਨਾ ਜ਼ਬਤ
NEXT STORY