ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਦਿੱਲੀ ਦਾ ਇਕ ਨਿੱਜੀ ਹਸਪਤਾਲ ਇੱਥੇ ਪੈਦਾ ਹੋਏ ਜੁੜਵਾਂ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਨਹੀਂ ਕਰ ਰਿਹਾ ਹੈ ਅਤੇ ਇਸ ਲਈ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਦਿੱਲੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੱਛਮੀ ਦਿੱਲੀ ਦੇ ਮੋਤੀ ਨਗਰ ਸਥਿਤ ਹਸਪਤਾਲ ਅਪੋਲੋ ਕ੍ਰੈਡਲ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਸਥਿਤੀ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮਾਪੇ 'ਗੈਰ-ਜਵਾਬਦੇਹ' ਬਣੇ ਹੋਏ ਹਨ।
'ਆਪ' ਆਗੂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਸਾਂਝੀ ਕੀਤੀ ਗਈ ਸ਼ਿਕਾਇਤ ਅਨੁਸਾਰ ਦੋਵੇਂ ਬੱਚੇ (ਇਕ ਲੜਕਾ ਅਤੇ ਇਕ ਲੜਕੀ) 20 ਜੁਲਾਈ ਨੂੰ ਉਨ੍ਹਾਂ ਦੀ ਮਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਕਰੀਬ 50 ਦਿਨਾਂ ਤੋਂ ਹਸਪਤਾਲ ਵਿਚ ਹਨ। ਅਪੋਲੋ ਕ੍ਰੈਡਲ ਨੇ ਇਕ ਬਿਆਨ ਵਿਚ ਕਿਹਾ, "ਜਦੋਂ ਬੱਚੇ ਨੂੰ 31 ਅਗਸਤ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਣੀ ਸੀ ਤਾਂ ਮਾਪਿਆਂ ਨੇ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਅਣਉੱਚਿਤ ਵਿਵਹਾਰ ਕੀਤਾ। ਸਥਿਤੀ ਨੂੰ ਸੁਲਝਾਉਣ ਲਈ ਸਾਡੇ ਲਗਾਤਾਰ ਯਤਨਾਂ ਦੇ ਬਾਵਜੂਦ ਮਾਪਿਆਂ ਨੇ ਕੋਈ ਜਵਾਬ ਨਹੀਂ ਦਿੱਤਾ।"
ਇਹ ਵੀ ਪੜ੍ਹੋ : ਮੁਫ਼ਤ 'ਚ ਅਪਡੇਟ ਕਰੋ ਆਧਾਰ ਕਾਰਡ, ਜਾਣੋ ਆਫਲਾਈਨ-ਆਨਲਾਈਨ ਤਰੀਕਾ, ਦੇਰ ਕੀਤੀ ਤਾਂ ਦੇਣਾ ਹੋਵੇਗਾ ਚਾਰਜ
ਬੱਚਿਆਂ ਦੇ ਹਸਪਤਾਲ ਨੇ ਕਿਹਾ ਕਿ ਮਾਪਿਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਬੱਚੇ 31 ਅਗਸਤ ਨੂੰ ਛੁੱਟੀ ਲਈ ਤਿਆਰ ਹੋਣਗੇ। ਬੱਚਿਆਂ ਦੇ ਪਿਤਾ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਸਾਂਝੀ ਕਰਦਿਆਂ ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਹਸਪਤਾਲ ਵਾਲੇ ਹੋਰ ਪੈਸਿਆਂ ਦੀ ਮੰਗ ਕਰ ਰਹੇ ਹਨ ਅਤੇ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਅਪੋਲੋ ਕ੍ਰੈਡਲ ਮੋਤੀ ਨਗਰ ਨੇ ਗਾਰਡ ਦੀ ਨੌਕਰੀ ਕਰਨ ਵਾਲੇ ਪੰਕਜ ਮਿਸ਼ਰਾ ਦੇ ਦੋ ਨਵਜੰਮੇ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਮਾਂ-ਬਾਪ ਦੇ ਬਿਨਾਂ ਬੱਚੇ ਹਸਪਤਾਲ ਵਿਚ ਹਨ ਅਤੇ 5.81 ਲੱਖ ਰੁਪਏ ਜਮ੍ਹਾ ਕਰਨ ਤੋਂ ਬਾਅਦ 14 ਲੱਖ ਹਸਪਤਾਲ ਵਾਲੇ ਹੋਰ ਮੰਗ ਰਹੇ ਹਨ। ਇਹ ਗੈਰ-ਕਾਨੂੰਨੀ ਅਤੇ ਅਣਮਨੁੱਖੀ ਹੈ।
ਦਿੱਲੀ ਪੁਲਸ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਵਿਚ ਦਿੱਲੀ ਪੁਲਸ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਹਸਪਤਾਲ ਤੋਂ ਰਿਹਾਅ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿਚ ਬੱਚਿਆਂ ਦੇ ਪਿਤਾ ਪੰਕਜ ਮਿਸ਼ਰਾ ਨੇ ਦੋਸ਼ ਲਾਇਆ ਹੈ ਕਿ ਹਸਪਤਾਲ ਨੇ ਸ਼ੁਰੂ ਵਿਚ ਸਾਰੀ ਪ੍ਰਕਿਰਿਆ ਲਈ ਘੱਟ ਕੀਮਤ ਦਾ ਹਵਾਲਾ ਦਿੱਤਾ ਸੀ, ਪਰ ਡਲਿਵਰੀ ਤੋਂ ਬਾਅਦ ਵਾਧੂ ਭੁਗਤਾਨ ਦੀ ਮੰਗ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
GST ਘੱਟ ਹੋਣ ਨਾਲ ਵੈਸ਼ਨੋ ਦੇਵੀ ਹੈਲੀਕਾਪਟਰ ਦੇ ਕਿਰਾਏ ’ਤੇ ਨਹੀਂ ਪਵੇਗਾ ਕੋਈ ਅਸਰ
NEXT STORY