ਧਰਮਸ਼ਾਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਾਂਗਰਸ ਸਰਕਾਰ ਦੀ ‘ਗੋਬਰ ਖਰੀਦਣ ਦੀ ਗਾਰੰਟੀ’ ‘ਤੇ ਹਮਲਾ ਬੋਲਿਆ। ਵਿਰੋਧੀ ਧਿਰ ਖਾਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਹੱਥਾਂ ਵਿਚ ਗੋਹੇ ਦੀਆਂ ਟੋਕਰੀਆਂ ਲੈ ਕੇ ਵਿਧਾਨ ਸਭਾ ਵਿੱਚ ਪੁੱਜੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਰਕਾਰ ਤੋਂ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੋਬਰ ਖਰੀਦਣ ਦੀ ਗਾਰੰਟੀ ਯਾਦ ਕਰਵਾਈ।
ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਹਿਮਾਚਲ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਕਿਸਾਨਾਂ ਤੋਂ ਗੋਹਾ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦਣ ਦਾ ਵਾਅਦਾ ਕੀਤਾ ਸੀ ਪਰ ਇਕ ਸਾਲ ਬੀਤ ਜਾਣ 'ਤੇ ਵੀ ਸਰਕਾਰ ਨੇ ਅਜੇ ਤੱਕ ਇਸ ਗਾਰੰਟੀ ਨੂੰ ਪੂਰਾ ਨਹੀਂ ਕੀਤਾ। ਲੋਕਾਂ ਦਾ ਗੋਬਰ ਇਕ ਸਾਲ ਵਿਚ ਸੁੱਕ ਗਿਆ ਹੈ ਜਿਸ ਨੂੰ ਲੈ ਕੇ ਉਹ ਅੱਜ ਵਿਧਾਨ ਸਭਾ ਪੁੱਜੇ ਹਨ। ਮੁੱਖ ਮੰਤਰੀ ਨੂੰ ਗੋਬਰ ਦੀਆਂ ਟੋਕਰੀਆਂ ਸੌਂਪੀਆਂ ਜਾਣਗੀਆਂ ਅਤੇ ਉਨ੍ਹਾਂ ਤੋਂ ਪੁੱਛਿਆ ਜਾਵੇਗਾ ਕਿ ਗੋਬਰ ਖਰੀਦਣ ਦੀ ਗਰੰਟੀ ਕਦੋਂ ਪੂਰੀ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦਿੱਤੀਆਂ ਪਰ ਵਿਰੋਧੀ ਧਿਰ ਇਨ੍ਹਾਂ ਗਾਰੰਟੀਆਂ ਨੂੰ ਭੁੱਲਣ ਨਹੀਂ ਦੇਵੇਗੀ ਅਤੇ ਸਰਕਾਰ ਨੂੰ ਇਨ੍ਹਾਂ ਨੂੰ ਪੂਰਾ ਕਰਨ ਲਈ ਵਾਰ-ਵਾਰ ਯਾਦ ਕਰਵਾਇਆ ਜਾਵੇਗਾ। ਵਿਰੋਧੀ ਧਿਰ ਇਕ-ਇਕ ਕਰਕੇ ਸਾਰੀਆਂ ਗਾਰੰਟੀਆਂ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਕੋਰਟ ਨੇ ਪਹਿਲੀ ਵਾਰ ਭਗਵਾਨ ਦੇ ਨਾਂ 'ਤੇ ਜਾਰੀ ਕੀਤਾ ਐਂਟਰੀ ਪਾਸ
NEXT STORY