ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਐਤਵਾਰ ਨੂੰ ਕਿਹਾ ਕਿ ਹਰ ਭਾਰਤੀ ਨੂੰ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ 'ਤੇ ਮਾਣ ਹੈ। ਮੋਦੀ ਨੇ ਲੋਕਾਂ ਨੂੰ 'ਪਰਾਕ੍ਰਮ ਦਿਵਸ' ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਸਰਕਾਰ ਨੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਬੋਸ ਦੀ ਜਯੰਤੀ ਨੂੰ 'ਪਰਾਕ੍ਰਮ ਦਿਵਸ' ਦੇ ਰੂਪ 'ਚ ਮਨਾਉਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,''ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ 'ਤੇ ਮਾਣ ਹੈ।'' ਮੋਦੀ ਇੰਡੀਆ ਗੇਟ 'ਚ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਸ਼ਾਮ ਨੂੰ ਉਦਘਾਟਨ ਕਰਨਗੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸ਼ੋਪੀਆਂ ਮੁਕਾਬਲੇ ’ਚ 2 ਅੱਤਵਾਦੀ ਢੇਰ, ਪੁਲਵਾਮਾ ’ਚ ਗ੍ਰੇਨੇਡ ਸਮੇਤ ਜੈਸ਼ ਦਾ ਸਾਥੀ ਗ੍ਰਿਫ਼ਤਾਰ
NEXT STORY