ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ’ਚ ਇਕ ਸਾਬਕਾ ਫੌਜੀ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਰੇਲਵੇ ਪੁਲਸ ਨੇ ਮ੍ਰਿਤਕ ਦੀ ਪਛਾਣ ਐੱਨ. ਵੈਂਕਟਰਮਨ (64) ਵਜੋਂ ਕੀਤੀ ਹੈ, ਜਿਨ੍ਹਾਂ ਨੇ ਫੌਜ ਵਿਚ ਸੇਵਾ ਨਿਭਾਉਣ ਤੋਂ ਬਾਅਦ ਵਿਸ਼ਾਖਾਪਟਨਮ ਸਟੀਲ ਪਲਾਂਟ (ਵੀ. ਐੱਸ. ਪੀ.) ਵਿਚ ਕੰਮ ਕਰਨਾ ਸ਼ੁਰੂ ਕੀਤਾ ਸੀ।
ਇਕ ਅਧਿਕਾਰੀ ਨੇ ਦੱਸਿਆ ਕਿ ਦੁਵਵਾਡਾ ਰੇਲਵੇ ਸਟੇਸ਼ਨ ’ਤੇ ਰਮਨ ਪਲੇਟਫਾਰਮ ਦੇ ਉੱਪਰ ਖੜ੍ਹੇ ਸਨ, ਉਦੋਂ ਹੀ ਬੈਂਗਲੁਰੂ ਜਾਣ ਵਾਲੀ ਇਕ ਟਰੇਨ ਦੇ ਆਉਣ ਤੋਂ ਪਹਿਲਾਂ ਉਹ ਪਟੜੀ ’ਤੇ ਲੇਟ ਗਏ। ਟਰੇਨ ਉਨ੍ਹਾਂ ਦੇ ਉੱਪਰੋਂ ਲੰਘ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਮਨ ਕਰਜ਼ੇ ਅਤੇ ਪਰਿਵਾਰਕ ਸਮੱਸਿਆਵਾਂ ਕਾਰਨ ਗੰਭੀਰ ਵਿੱਤੀ ਤਣਾਅ ਅਤੇ ਮਾਨਸਿਕ ਪ੍ਰੇਸ਼ਾਨੀ ’ਚ ਸਨ।
ਰਾਜਸਥਾਨ 'ਚ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ, 14 ਜ਼ਖਮੀ
NEXT STORY