ਹਜ਼ਾਰੀਬਾਗ (ਏਜੰਸੀ)- ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਸਥਾਨਕ ਧਾਰਮਿਕ ਕਮੇਟੀ ਦੇ ਸਾਬਕਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਮਲਾਵਰ ਦੀ ਪਛਾਣ ਵਿਵੇਕ ਸੋਨੀ ਵਜੋਂ ਹੋਈ ਹੈ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਸੁਪਰਡੈਂਟ (ਐੱਸ.ਪੀ.) ਅਰਵਿੰਦ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ 'ਹਜ਼ਾਰੀਬਾਗ ਰਾਮ ਨਵਮੀ ਮਹਾਂ ਸਮਿਤੀ' ਦੇ ਸਾਬਕਾ ਪ੍ਰਧਾਨ ਮਨਜੀਤ ਯਾਦਵ (50) ਆਪਣੇ ਘਰ ਤੋਂ ਬਾਹਰ ਆ ਰਹੇ ਸਨ।
ਇਹ ਵੀ ਪੜ੍ਹੋ: ਅਮਰੀਕਾ: ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡਰਾਪ ਬਾਕਸਾਂ 'ਚ ਲੱਗੀ ਅੱਗ, ਸੈਂਕੜੇ ਬੈਲਟ ਪੇਪਰਾਂ ਨੂੰ ਪੁੱਜਾ ਨੁਕਸਾਨ
ਸਿੰਘ ਨੇ ਦੱਸਿਆ ਕਿ ਹਸਪਤਾਲ ਵਿਚ ਉਨ੍ਹਾਂ ਦੀ ਮੌਤ ਹੋ ਗਈ। ਐੱਸ.ਪੀ. ਨੇ ਕਿਹਾ, “ਯਾਦਵ ਕੁਝ ਅਪਰਾਧਿਕ ਮਾਮਲਿਆਂ ਦੇ ਸਬੰਧ ਵਿੱਚ ਜੇਲ੍ਹ ਵਿੱਚ ਸੀ। ਉਹ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਸਨ।’’ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਜ਼ਮੀਨ ਦੇ ਪਲਾਟ ਨੂੰ ਲੈ ਕੇ ਹੋਏ ਵਿਵਾਦ ਕਾਰਨ ਕਤਲ ਹੋਇਆ ਹੈ।
ਇਹ ਵੀ ਪੜ੍ਹੋ: ਕਤਲ ਦੇ ਡਰੋਂ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਵਧਾਈ ਗਈ ਸੁਰੱਖਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਤਰੀਖ ਤੋਂ ਬਦਲ ਰਿਹੈ ਪੰਜਾਬ ਦੇ ਸਕੂਲਾਂ ਦਾ ਸਮਾਂ, ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ, ਜਾਣੋ ਅੱਜ ਦੀਆਂ ਟੌਪ 10 ਖਬਰਾਂ
NEXT STORY