ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕਰਕੇ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ (ਆਪ) ਦੇ 55 ਸਾਲਾ ਕੌਮੀ ਕਨਵੀਨਰ ਨੂੰ ਕੇਂਦਰੀ ਏਜੰਸੀ ਦੇ ਮੱਧ ਦਿੱਲੀ ਸਥਿਤ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੇਜਰੀਵਾਲ ਦੇ ਬਿਆਨ ਦਰਜ ਕਰਨ ਲਈ 9ਵਾਂ ਸੰਮਨ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਹਰ ਵਾਰ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ। 'ਆਪ' ਐਤਵਾਰ ਨੂੰ ਇਸ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।
ਇਹ ਵੀ ਪੜ੍ਹੋ- ਬ੍ਰਿਟੇਨ 'ਚ ਅੱਖ ਦੀ ਸਰਜਰੀ ਕਰਾਉਣਗੇ ਰਾਘਵ ਚੱਢਾ, ਇਸ ਪਰੇਸ਼ਾਨੀ ਨਾਲ ਜੂਝ ਰਹੇ
ਦਿੱਲੀ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਪਿਛਲੇ 8 ਸੰਮਨਾਂ 'ਚੋਂ 6 ਦੀ ਉਲੰਘਣਾ ਕਰਨ ਲਈ ਏਜੰਸੀ ਵੱਲੋਂ ਦਾਇਰ ਦੋ ਸ਼ਿਕਾਇਤਾਂ 'ਤੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਈਡੀ ਨੇ ਮਾਮਲੇ 'ਚ ਜਾਰੀ ਸੰਮਨ 'ਤੇ ਪੇਸ਼ ਨਾ ਹੋਣ ਲਈ ਕੇਜਰੀਵਾਲ ਖਿਲਾਫ ਮੁਕੱਦਮਾ ਚਲਾਉਣ ਦੀ ਮੰਗ ਕਰਦਿਆਂ ਮੈਜਿਸਟ੍ਰੇਟ ਅਦਾਲਤ ਦਾ ਰੁਖ ਕੀਤਾ ਸੀ। ਏਜੰਸੀ ਨੇ ਦੋ ਦਿਨ ਪਹਿਲਾਂ ਇਸ ਮਾਮਲੇ 'ਚ BRS ਨੇਤਾ ਕੇ. ਕਵਿਤਾ ਨੂੰ ਗ੍ਰਿਫਤਾਰ ਕੀਤਾ ਸੀ। ਆਬਕਾਰੀ ਨੀਤੀ ਮਾਮਲੇ 'ਚ ਈਡੀ ਵੱਲੋਂ ਦਾਇਰ ਚਾਰਜਸ਼ੀਟ ਵਿਚ ਕਈ ਵਾਰ ਕੇਜਰੀਵਾਲ ਦਾ ਨਾਂ ਆਇਆ ਹੈ।
ਇਹ ਵੀ ਪੜ੍ਹੋ- ਭਾਰੀ ਸੁਰੱਖਿਆ ਦਰਮਿਆਨ ਰਾਊਜ਼ ਐਵੇਨਿਊ ਕੋਰਟ ਪਹੁੰਚੇ CM ਕੇਜਰੀਵਾਲ
ਏਜੰਸੀ ਨੇ ਕਿਹਾ ਹੈ ਕਿ ਦੋਸ਼ੀ 2021-22 ਲਈ ਆਬਕਾਰੀ ਨੀਤੀ ਬਣਾਉਣ ਨੂੰ ਲੈ ਕੇ ਕੇਜਰੀਵਾਲ ਦੇ ਸੰਪਰਕ ਵਿਚ ਸਨ। ਇਸ ਮਾਮਲੇ 'ਚ ਈਡੀ ਨੇ ਹੁਣ ਤੱਕ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ, ਪਾਰਟੀ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਅਤੇ ਕੁਝ ਸ਼ਰਾਬ ਕਾਰੋਬਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਈਡੀ ਨੇ ਆਪਣੀ ਚਾਰਜਸ਼ੀਟ 'ਚ ਦਾਅਵਾ ਕੀਤਾ ਸੀ ਕਿ 'ਆਪ' ਨੇ ਗੋਆ ਵਿਧਾਨ ਸਭਾ ਚੋਣ ਪ੍ਰਚਾਰ 'ਚ ਲਗਭਗ 45 ਕਰੋੜ ਰੁਪਏ ਦੀ 'ਅਪਰਾਧ ਤੋਂ ਇਕੱਠੀ ਕਮਾਈ' ਦੀ ਵਰਤੋਂ ਕੀਤੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਠਿਆਈ ਦੇ ਡੱਬੇ 'ਚ 'ਬਾਰੂਦ ਵਾਲਾ ਗਿਫਟ' ਅਤੇ ਇਕ ਚਿੱਠੀ, ਦਹਿਸ਼ਤ 'ਚ ਕਾਰੋਬਾਰੀ
NEXT STORY