ਨਵੀਂ ਦਿੱਲੀ- ਦਿੱਲੀ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 'ਜ਼ਬਰਦਸਤੀ ਕਾਰਵਾਈ' ਤੋਂ ਅੰਤਰਿਮ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਸੁਣਾਈ 22 ਅਪ੍ਰੈਲ 2024 ਲਈ ਸੂਚੀਬੱਧ ਕਰ ਦਿੱਤੀ।
ਇਹ ਵੀ ਪੜ੍ਹੋ- ਕਾਂਗਰਸ ਵਲੋਂ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ ਲਿਸਟ
ਦਰਅਸਲ ਕੇਜਰੀਵਾਲ ਨੇ ਈਡੀ ਵਲੋਂ ਜਾਰੀ ਕੀਤੇ 9ਵੇਂ ਸੰਮਨ ਮਗਰੋਂ ਅਦਾਲਤ ਦਾ ਰੁਖ਼ ਕੀਤਾ ਸੀ। ਕੇਜਰੀਵਾਲ ਉਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਵਾਰ-ਵਾਰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਹਾਈ ਕੋਰਟ 'ਚ ਨਵੀਂ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਉਨ੍ਹਾਂ ਨੇ ਈ. ਡੀ. ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਜਾਰੀ ਕੀਤੇ ਗਏ ਸੰਮਨ ਦੇ ਸੰਬੰਧ 'ਚ ਉਨ੍ਹਾਂ ਖ਼ਿਲਾਫ਼ 'ਜ਼ਬਰਦਸਤੀ ਕਾਰਵਾਈ' ਨਾ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਈ. ਡੀ. ਦੀ ਜਾਂਚ ਵਿਚ ਸ਼ਾਮਲ ਹੋਣਾ ਅਤੇ ਸਹਿਯੋਗ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਖ਼ਿਲਾਫ਼ 'ਜ਼ਬਰਦਸਤੀ ਕਾਰਵਾਈ' ਨਾ ਕੀਤੀ ਜਾਵੇ। ਉੱਥੇ ਹੀ ਈ. ਡੀ. ਨੇ ਕਿਹਾ ਸੀ ਕਿ ਉਹ ਪਟੀਸ਼ਨ ਦਾਇਰ ਕਰ ਕੇ ਧਿਆਨ ਭਟਕਾ ਰਹੇ ਹਨ। ਹਾਈ ਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੀ ਬੇਨਤੀ ਸਬੰਧੀ ਪਟੀਸ਼ਨ 'ਤੇ ਈ. ਡੀ. ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ- ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਰੋਹਿੰਗਿਆ ਨੂੰ ਲੈ ਕੇ ਮੋਦੀ ਸਰਕਾਰ ਨੇ SC 'ਚ ਸਪੱਸ਼ਟ ਕੀਤਾ ਸਟੈਂਡ
ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਹ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੋ ਰਹੇ ਹਨ? ਇਸ ਮਾਮਲੇ ਵਿਚ ਪਟੀਸ਼ਨਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਉਦੋਂ ਕਿਹਾ ਸੀ ਕਿ ਉਸ ਦਾ ਮੁਵੱਕਿਲ ਈਡੀ ਦੇ ਸਾਹਮਣੇ ਪੇਸ਼ ਹੋਵੇਗਾ ਪਰ ਏਜੰਸੀ ਦੇ "ਸਪੱਸ਼ਟ ਇਰਾਦੇ" ਕਾਰਨ ਉਨ੍ਹਾਂ ਨੂੰ ਚੋਣਾਂ ਦੇ ਨੇੜੇ-ਤੇੜੇ ਗ੍ਰਿਫ਼ਤਾਰੀ ਕਾਰਨ ਜ਼ਬਰਦਸਤੀ ਕਾਰਵਾਈ ਤੋਂ ਸੁਰੱਖਿਆ ਦੀ ਲੋੜ ਸੀ।
ਇਹ ਵੀ ਪੜ੍ਹੋ- NIA ਦਾ ਵੱਡਾ ਐਕਸ਼ਨ, ਬਲਵਿੰਦਰ ਕਤਲ ਕੇਸ 'ਚ ਦੋ ਮੁਲਜ਼ਮਾਂ ਦੀਆਂ ਜਾਇਦਾਦਾਂ ਕੁਰਕ, ਖਾਲਿਸਤਾਨ ਨਾਲ ਜੁੜੇ ਤਾਰ
ਕੀ ਹੈ ਮਾਮਲਾ
ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ, ਜਿਸ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ ਸੀ। 'ਆਪ' ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸ ਮਾਮਲੇ 'ਚ ਨਿਆਂਇਕ ਹਿਰਾਸਤ 'ਚ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੀਜੇਡੀ ਦੇ ਸੀਨੀਅਰ ਨੇਤਾ ਦਾਮੋਦਰ ਰਾਉਤ ਦੀ ਹਾਲਤ 'ਨਾਜ਼ੁਕ'
NEXT STORY