ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ CBI ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਨੂੰ ਰਾਊਜ਼ ਐਵੇਨਿਊ ਕੋਰਟ ਵਿਚ ਹੋਵੇਗੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਪਹਿਲਾਂ ਵੀ ਅਦਾਲਤ ਤੋਂ ਝਟਕਾ ਲੱਗਾ ਸੀ। ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਤੋਂ ਨਿਰਾਸ਼ਾ ਹੱਥ ਲੱਗੀ ਸੀ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 15 ਜੁਲਾਈ ਯਾਨੀ ਕਿ ਅੱਜ ਤੱਕ ਲਈ ਵਧਾ ਦਿੱਤੀ ਸੀ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਬੰਦ ਕਰਨ 'ਤੇ ਹਰਿਆਣਾ ਸਰਕਾਰ ਨੂੰ SC ਦੀ ਫਟਕਾਰ, ਤੁਸੀਂ ਹਾਈਵੇਅ ਕਿਵੇਂ ਬੰਦ ਕਰ ਸਕਦੇ ਹੋ?
ਸਿਸੋਦੀਆ ਨੇ ਖੜਕਾਇਆ ਹੈ ਸੁਪਰੀਮ ਕੋਰਟ ਦਾ ਵੀ ਦਰਵਾਜ਼ਾ
ਹਾਲ ਹੀ 'ਚ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਜ਼ਮਾਨਤ ਲਈ ਦਿੱਲੀ ਹਾਈਕੋਰਟ ਤੋਂ ਨਿਰਾਸ਼ ਦਿੱਲੀ ਦੇ ਸਾਬਕਾ ਡਿਪਟੀ ਸੀ. ਐੱਮ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਮਨੀਸ਼ ਸਿਸੋਦੀਆ ਨੇ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ CBI ਅਤੇ ED ਮਾਮਲੇ ਵਿਚ ਜ਼ਮਾਨਤ ਦੀ ਮੰਗ ਕਰਦੇ ਹੋਏ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ
ਸਿਸੋਦੀਆ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ CBI ਨੇ 26 ਫਰਵਰੀ ਅਤੇ ED ਨੇ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੇਜਰੀਵਾਲ ਦੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ।
ਇਹ ਵੀ ਪੜ੍ਹੋ- ਭਾਰਤੀ ਡਾਕ ਵਿਭਾਗ 'ਚ ਨੌਕਰੀ ਦਾ ਸੁਨਹਿਰੀ ਮੌਕਾ, 44 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ
ਦਿੱਲੀ ਭਾਜਪਾ ਨੇ ਬਿਜਲੀ ਦਰਾਂ ਵਿਚ ਵਾਧੇ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ
NEXT STORY