ਨਵੀਂ ਦਿੱਲੀ, (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਨੇਤਾ ਕੇ. ਕਵਿਤਾ ਨੂੰ ਸ਼ਨੀਵਾਰ ਨੂੰ ਇੱਥੇ ਇੱਕ ਅਦਾਲਤ ਵਿੱਚ ਪੇਸ਼ ਕੀਤਾ।
ਦੱਸ ਦੇਈਏ ਕਿ ਦਿੱਲੀ ਦੀ ਆਬਕਾਰੀ ਨੀਤੀ ਹੁਣ ਰੱਦ ਕਰ ਦਿੱਤੀ ਗਈ ਹੈ।
ਏਜੰਸੀ ਨੇ ਤੇਲੰਗਾਨਾ ਵਿਧਾਨ ਪ੍ਰੀਸ਼ਦ ਦੀ ਮੈਂਬਰ ਕਵਿਤਾ ਨੂੰ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ, ਜੋ ਜਲਦੀ ਹੀ ਮਾਮਲੇ ਦੀ ਸੁਣਵਾਈ ਕਰ ਸਕਦੇ ਹਨ।
ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੌਰਾਨ ਕਵਿਤਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਇਹ (ਮੁਕੱਦਮਾ) ਅਦਾਲਤ ਵਿੱਚ ਲੜਾਂਗੇ।
ਦੱਸ ਦੇਈਏ ਕਿ ਕੇਂਦਰੀ ਏਜੰਸੀ ਬੀਤੀ ਸ਼ਾਮ ਕਵਿਤਾ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਕੇ ਦਿੱਲੀ ਲੈ ਆਈ ਸੀ।
ਚੋਣ ਬਾਂਡ : ਵਿਰੋਧੀ ਪਾਰਟੀਆਂ ਨੂੰ ਵੀ ਕਾਫੀ ਚੰਦਾ ਮਿਲਿਆ
NEXT STORY