ਨਵੀਂ ਦਿੱਲੀ (ਵਾਰਤਾ)- ਦਿੱਲੀ ਦੀ ਇਕ ਅਦਾਲਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰੇਗੀ। ਉਨ੍ਹਾਂ ਨੂੰ ਕਈ ਘੰਟਿਆਂ ਤੱਕ ਪੁੱਛ-ਗਿੱਛ ਤੋਂ ਬਾਅਦ 26 ਫਰਵਰੀ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਗ੍ਰਿਫ਼ਤਾਰ ਕਰ ਲਿਆ ਸੀ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ 6 ਮਾਰਚ ਨੂੰ ਸਿਸੋਦੀਆ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ। ਜੱਜ ਨੇ ਉਨ੍ਹਾਂ ਨੂੰ 20 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜਣ ਤੋਂ ਪਹਿਲਾਂ ਸੀ.ਬੀ.ਆਈ. ਨੂੰ 7 ਦਿਨਾਂ ਲਈ ਰਿਮਾਂਡ ਦਿੱਤਾ ਸੀ। ਜੱਜ ਨੇ ਸੀ.ਬੀ.ਆਈ. ਨੂੰ ਦੋਸ਼ੀ ਦੀ ਜ਼ਮਾਨਤ ਅਰਜ਼ੀ 'ਤੇ ਸ਼ੁੱਕਰਵਾਰ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ।
ਇਹ ਵੀ ਪੜ੍ਹੋ : CBI ਤੋਂ ਬਾਅਦ ਹੁਣ ED ਦੀ ਹਿਰਾਸਤ 'ਚ ਮਨੀਸ਼ ਸਿਸੋਦੀਆ, 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ
ਦੋਸ਼ੀ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਸ ਨੇ ਜਾਂਚ ਦੌਰਾਨ ਕੇਂਦਰੀ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕੀਤਾ ਸੀ। ਉਸ ਨੇ ਕਿਹਾ ਹੈ ਕਿ ਸਾਰੀ ਬਰਾਮਦਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ, ਉਸ ਨੂੰ ਹਿਰਾਸਤ 'ਚ ਰੱਖਣ ਦਾ ਕੋਈ ਸਾਰਥਕ ਉਦੇਸ਼ ਪੂਰਾ ਨਹੀਂ ਹੋਵੇਗਾ ਅਤੇ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਹੋਰ ਦੋਸ਼ੀਆਂ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕੋਟੇਰਟ (ਈ.ਡੀ.) ਨੇ ਵੀ ਇਸੇ ਮਾਮਲੇ 'ਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਉਨ੍ਹਾਂ ਦੀ ਜ਼ਮਾਨਤ ਦੀ ਸੁਣਵਾਈ ਤੋਂ ਪਹਿਲਾਂ ਉਨ੍ਹਾਂ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਦੇ ਸੰਬੰਧ 'ਚ ਪੁੱਛ-ਗਿੱਛ ਕੀਤੀ, ਜੋ ਆਪ ਪਾਰਟੀ/ਨੇਤਾਵਾਂ ਨੂੰ ਦੱਖਣ ਸਮੂਹ ਤੋਂ ਹਵਾਲਾ ਚੈਨਲ ਦੇ ਮਾਧਿਅਮ ਨਾਲ ਪ੍ਰਾਪਤ ਹੋਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ-ਕਸ਼ਮੀਰ ਤੇ ਲੱਦਾਖ ਵਿਚਾਲੇ ਫਸੇ ਸਨ 438 ਯਾਤਰੀ, ਹਵਾਈ ਫ਼ੌਜ ਨੇ ਕੀਤਾ ਏਅਰਲਿਫ਼ਟ
NEXT STORY