ਸੋਨੀਪਤ—ਹਰਿਆਣਾ ਦੇ ਸੋਨੀਪਤ ਜ਼ਿਲੇ 'ਚ ਸ਼ਨੀਵਾਰ ਦੇਰ ਰਾਤ ਨੂੰ ਇੱਕ ਕੈਮੀਕਲ ਫੈਕਟਰੀ 'ਚ ਧਮਾਕੇ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਅ। ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਦੱਸ ਦੇਈਏ ਕਿ ਇੱਥੇ 24 ਘੰਟੇ ਕੰੰਮ ਚੱਲਦਾ ਹੈ, ਜਿਸ ਕਾਰਨ ਸ਼ਨੀਵਾਰ ਦੇਰ ਰਾਤ ਲਗਭਗ 12 ਵਜੇ ਇੱਥੇ ਬਾਇਲਰ ਫਟ ਗਿਆ। ਹਾਦਸੇ ਇੰਨਾ ਭਿਆਨਕ ਰੂਪ 'ਚ ਵਾਪਰਿਆਂ ਕਿ ਮ੍ਰਿਤਕ ਸ਼ਖਸ ਦੇ ਸਰੀਰ ਦੇ ਕਈ ਟੁਕੜੇ ਹੋ ਗਏ। ਇਸ ਤੋਂ ਇਲਾਵਾ ਫੈਕਟਰੀ ਦੀ ਛੱਤ ਸੜਕ 'ਤੇ ਜਾ ਕੇ ਡਿੱਗੀ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਨੂੰ ਪੀ.ਜੀ.ਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਹੈ।
ਹਿਮਾਚਲ: 300 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 5 ਲੋਕਾਂ ਦੀ ਮੌਤ
NEXT STORY