ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਇਮਾਰਤ ਵਿੱਚ ਐਲਪੀਜੀ ਗੈਸ ਸਿਲੰਡਰ ਫੱਟਣ ਕਾਰਨ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਧਮਾਕੇ ਤੋਂ ਬਾਅਦ ਘਰ ਵਿਚ ਅੱਗ ਲੱਗਣ ਕਾਰਨ ਦੋ ਔਰਤਾਂ ਸਮੇਤ ਚਾਰ ਲੋਕ ਝੁਲਸ ਗਏ। ਇਸ ਘਟਨਾ ਦੀ ਜਾਣਕਾਰੀ ਇਕ ਸੀਨੀਅਰ ਪੁਲਸ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਮਹੇਸ਼ਤਲਾ ਇਲਾਕੇ 'ਚ ਵਾਪਰੀ ਹੈ। ਇਮਾਰਤ ਦੀ ਉਪਰਲੀ ਮੰਜ਼ਿਲ 'ਤੇ ਸਥਿਤ ਇਕ ਫਲੈਟ ਦੀ ਬਾਲਕੋਨੀ 'ਚ ਰੱਖਿਆ ਸਿਲੰਡਰ ਅਚਾਨਕ ਫਟ ਗਿਆ। ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਧਮਾਕਾ ਹੋਣ ਕਾਰਨ ਬਾਲਕੋਨੀ ਬੁਰੀ ਤਰ੍ਹਾਂ ਨੁਕਸਾਨੀ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਚਾਰ ਵਿਅਕਤੀ ਝੁਲਸ ਗਏ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਟਾ ਸਮੂਹ ਖਰੀਦ ਸਕਦਾ ਹੈ ਚੀਨੀ ਮੋਬਾਈਲ ਕੰਪਨੀ ਵੀਵੋ ਇੰਡੀਆ ’ਚ 51 ਫ਼ੀਸਦੀ ਹਿੱਸੇਦਾਰੀ!
NEXT STORY