ਬਦਾਯੂੰ — ਉੱਤਰ ਪ੍ਰਦੇਸ਼ ਦੇ ਬਦਾਊਂ ਦੇ ਇਸਲਾਮਨਗਰ ਥਾਣਾ ਖੇਤਰ ਦੇ ਮੁਹੱਲਾ ਬਿਲਸੀ ਰੋਡ 'ਤੇ ਇਕ ਪਟਾਕਿਆਂ ਦੀ ਦੁਕਾਨ 'ਚ ਸੋਮਵਾਰ ਨੂੰ ਧਮਾਕਾ ਹੋਣ ਕਾਰਨ ਇਕ ਦੋ ਮੰਜ਼ਿਲਾ ਮਕਾਨ ਢਹਿ ਗਿਆ, ਜਿਸ ਕਾਰਨ ਇਕ ਬੱਚੇ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਦਾਯੂੰ ਦੇ ਸੀਨੀਅਰ ਪੁਲਸ ਕਪਤਾਨ (ਐਸਐਸਪੀ) ਆਲੋਕ ਪ੍ਰਿਯਦਰਸ਼ੀ ਨੇ ਦੱਸਿਆ ਕਿ ਇਸਲਾਮਨਗਰ ਥਾਣੇ ਦੇ ਕਸਬਾ ਖੇਤਰ ਵਿੱਚ ਬਿਲਸੀ ਰੋਡ 'ਤੇ ਅਸਗਰ ਨਾਮ ਦਾ ਵਿਅਕਤੀ ਆਪਣੇ ਘਰ ਵਿੱਚ ਪਟਾਕਿਆਂ ਦੀ ਦੁਕਾਨ ਚਲਾਉਂਦਾ ਸੀ ਅਤੇ ਉਹ ਵਿਆਹਾਂ ਵਿੱਚ ਪਟਾਕਿਆਂ ਦਾ ਕੰਮ ਕਰਦਾ ਸੀ। ਉਸ ਦਾ ਪਰਿਵਾਰ ਇਸ ਦੁਕਾਨ ਦੇ ਉੱਪਰ ਬਣੇ ਕਮਰਿਆਂ ਵਿੱਚ ਰਹਿੰਦਾ ਸੀ।
ਇਹ ਵੀ ਪੜ੍ਹੋ- 23 ਨਸਲਾਂ ਦੇ ਕੁੱਤਿਆਂ ਦੇ ਪਾਲਣ 'ਤੇ ਪਾਬੰਦੀ, ਅਦਾਲਤ ਨੇ ਕੇਂਦਰ ਨੂੰ ਭੇਜਿਆ ਨੋਟਿਸ
ਐਸ.ਐਸ.ਪੀ ਨੇ ਦੱਸਿਆ ਕਿ ਅੱਜ ਅਸਗਰ ਕਿਤੇ ਬਾਹਰ ਗਿਆ ਹੋਇਆ ਸੀ ਅਤੇ ਇਸੇ ਦੌਰਾਨ ਕਿਸੇ ਅਣਪਛਾਤੇ ਕਾਰਨਾਂ ਕਾਰਨ ਦੁਕਾਨ ਵਿੱਚ ਅੱਗ ਲੱਗ ਗਈ, ਜਿਸ ਕਾਰਨ ਅਚਾਨਕ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋ ਮੰਜ਼ਿਲਾ ਮਕਾਨ ਢਹਿ ਗਿਆ ਅਤੇ ਅਸਗਰ ਦੇ ਪਰਿਵਾਰ ਦੇ ਚਾਰ ਲੋਕ ਮਲਬੇ ਹੇਠਾਂ ਦੱਬ ਗਏ। ਜ਼ਿਲ੍ਹਾ ਮੈਜਿਸਟਰੇਟ ਮਨੋਜ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਅਸਗਰ ਦੀ ਪਤਨੀ ਸਲਾਮਤ (35) ਅਤੇ ਬੇਟੇ ਤੈਮੂਰ (7) ਦੀ ਮੌਤ ਹੋ ਗਈ, ਜਦੋਂਕਿ ਉਸ ਦੀਆਂ ਦੋ ਧੀਆਂ, ਨੌਂ ਅਤੇ ਛੇ ਸਾਲ, ਜੋ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ, ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਟਾਕਿਆਂ ਦੀ ਦੁਕਾਨ ਕਿਵੇਂ ਚੱਲ ਰਹੀ ਹੈ ਅਤੇ ਉਸ ਕੋਲ ਲਾਇਸੈਂਸ ਸੀ ਜਾਂ ਨਹੀਂ ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਇਸ ਤੋਂ ਪਹਿਲਾਂ ਮੌਕੇ 'ਤੇ ਮੌਜੂਦ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਤੋਂ ਬਾਅਦ ਛੇ ਜੇਸੀਬੀ ਦੀ ਮਦਦ ਨਾਲ ਮੌਕੇ ’ਤੇ ਹੀ ਮਲਬਾ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਤ ਦੀ ਗਰਮੀ ਕਾਰਨ ਪ੍ਰਭਾਵਿਤ ਨਹੀਂ ਹੋਵੇਗੀ ਕਣਕ ਦੀ ਫਸਲ: IMD
NEXT STORY