ਨਵੀਂ ਦਿੱਲੀ (ਵਾਰਤਾ)- ਰਾਜਧਾਨੀ ਦੇ ਜਾਫਰਾਬਾਦ ਖੇਤਰ ’ਚ ਇਕ ਦੁਕਾਨ ’ਚ ਐੱਲ.ਪੀ.ਜੀ. ਗੈਸ ਸਿਲੰਡਰ ਫਟਣ ਕਾਰਨ ਧਮਾਕਾ ਹੋ ਗਿਆ। ਇਸ ਹਾਦਸੇ ’ਚ 5 ਅੱਗ ਬੁਝਾਊ ਕਰਮੀਆਂ ਸਮੇਤ 7 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਹੋਈ ਇਸ ਘਟਨਾ ’ਚ 5 ਅੱਗ ਬੁਝਾਊ ਕਰਮੀ ਅਤੇ 2 ਹੋਰ ਲੋਕ ਝੁਲਸ ਗਏ। ਜ਼ਖਮੀਆਂ ਨੂੰ ਜੀ.ਟੀ.ਬੀ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜ਼ਖਮੀਆਂ ਨੂੰ ਜੀ.ਟੀ.ਬੀ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੁੱਤ ਨੂੰ ਬਚਾਉਣ ਦੀ ਕੋਸ਼ਿਸ ’ਚ ਸੜ ਕੇ ਸੁਆਹ ਹੋਈ ਮਾਂ, ਘਰ ਦੀਆਂ ਪੌੜੀਆਂ ’ਚ ਮਿਲਿਆ ਕੰਕਾਲ
ਗਰਗ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਸ਼ਾਮ ਕਰੀਬ 7 ਵਜੇ ਮਿਲੀ। ਸੂਚਨਾ ਮਿਲਣ ਤੋਂ ਬਾਅਦ 10 ਅੱਗ ਬੁਝਾਊ ਕਰਮੀਆਂ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਕਰੀਬ 3 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਰਾਤ 10 ਵਜੇ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਐੱਲ.ਪੀ.ਜੀ. ਗੈਸ ਸਿਲੰਡਰ ’ਚ ਧਮਾਕੇ ਤੋਂ ਬਾਅਦ ਲੱਗੀ ਸੀ। ਇਕ ਤੋਂ ਬਾਅਦ ਇਕ ਧਮਾਕਾ ਹੋਇਆ ਅਤੇ ਅੱਗ ਦੀਆਂ ਲਪਟਾਂ ’ਚ ਘਿਰੇ ਲੋਕਾਂ ਨੂੰ ਬਾਹਰ ਕੱਢਿਆ। ਇਸ ਦੌਰਾਨ 5 ਅੱਗ ਬੁਝਾਊ ਕਰਮੀ ਜ਼ਖਮੀ ਹੋ ਗਏ। ਜ਼ਖਮੀ ਕਰਮੀਆਂ ’ਚ ਸੁਨੀਲ, ਫਿਰੋਜ਼, ਮਹਾਵੀਰ, ਸੁਰੇਸ਼ ਅਤੇ ਰਾਕੇਸ਼ ਸ਼ਾਮਲ ਹਨ, ਜਿਨ੍ਹਾਂ ’ਚ ਸੁਨੀਲ ਦੀ ਹਾਲਤ ਚਿੰਤਾਜਨਕ ਦੱਸੀ ਗਈ ਹੈ। ਸੂਤਰਾਂ ਅਨੁਸਾਰ, ਜਿਸ ਦੁਕਾਨ ’ਚ ਅੱਗ ਲੱਗੀ, ਉੱਥੇ ਗੈਰ-ਕਾਨੂੰਨੀ ਰੂਪ ਨਾਲ ਐੱਲ.ਪੀ.ਜੀ. ਗੈਸ ਇਕ ਤੋਂ ਦੂਜੇ ਸਿਲੰਡਰ ਤੋਂ ਦੂਜੇ ’ਚ ਭਰੀ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ : ਦਿੱਲੀ ਮੇਰਠ ਐਕਸਪ੍ਰੈੱਸ ਵੇਅ ’ਤੇ 40 ਗੱਡੀਆਂ ਦੀ ਟੱਕਰ, 5 ਲੋਕਾਂ ਦੀ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਸਿੱਖ ਫਾਰ ਜਸਟਿਸ ’ਤੇ ਸ਼ਿਕੰਜਾ ਕੱਸਣ ਲਈ ਕੈਨੇਡਾ ਪੁੱਜੀ NIA ਟੀਮ, ਵਿਦੇਸ਼ੀ ਫੰਡਿੰਗ ਦੀ ਹੋਵੇਗੀ ਜਾਂਚ
NEXT STORY