ਪੁੰਛ/ਜੰਮੂ — ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਮੰਗਲਵਾਰ ਦੇਰ ਰਾਤ ਇਕ ਧਮਾਕਾ ਹੋਇਆ। ਹਾਲਾਂਕਿ ਇਸ ਧਮਾਕੇ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 11.15 ਵਜੇ ਪੁੰਛ ਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਦੇ ਆਸ-ਪਾਸ ਇੱਕ ਧਾਰਮਿਕ ਸਥਾਨ ਦੇ ਨਾਲ ਲੱਗਦੀ ਗਲੀ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ, ਜਿਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਕਰਨ ਲਈ ਫੋਰੈਂਸਿਕ ਮਾਹਰਾਂ ਦੇ ਨਾਲ ਪੁਲਸ ਅਤੇ ਫੌਜ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸ਼ੱਕੀ ਅੱਤਵਾਦੀਆਂ ਵੱਲੋਂ ਚੀਨੀ ਹੱਥਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ।
ਇਹ ਵੀ ਪੜ੍ਹੋ- ਰਾਮਨਗਰੀ ਅਯੁੱਧਿਆ 'ਚ ਵੱਡਾ ਹਾਦਸਾ, ਡਿਊਟੀ 'ਤੇ ਤਾਇਨਾਤ PAC ਕਮਾਂਡਰ ਨੂੰ ਲੱਗੀ ਗੋਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੋਟਾ 'ਚ ਇਕ ਹੋਰ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, NEET ਦੀ ਕਰ ਰਿਹਾ ਸੀ ਤਿਆਰੀ
NEXT STORY