ਨੈਸ਼ਨਲ ਡੈਸਕ- ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਘਟਨਾ ਲਾਲ ਕਿਲ੍ਹੇ ਦੇ ਨੇੜੇ ਵਾਪਰੀ, ਜਿੱਥੇ ਇੱਕ ਖੜ੍ਹੀ ਕਾਰ ਵਿੱਚ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਾਕੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਗ ਨੇ ਨੇੜਲੀਆਂ ਦੋ ਹੋਰ ਕਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਹ ਸੜ ਕੇ ਸੁਆਹ ਹੋ ਗਈਆਂ। ਘਟਨਾ 'ਚ 2 ਤੋਂ 3 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ ਅਤੇ 1 ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਗੇਟ ਨੰਬਰ-1 ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਈ ਹੈ। ਫਾਇਰ ਬ੍ਰਿਗੇਡ ਦੀਆਂ 5 ਗਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਦੱਸ ਦੇਈਏ ਕਿ ਇਹ ਬੇਹੱਦ ਭੀੜ-ਭਾੜ ਵਾਲਾ ਇਲਾਕਾ ਹੈ। ਇਥੇ ਸ਼ਾਮ ਦੇ ਸਮੇਂ ਕਾਫੀ ਭੀੜ ਰਹਿੰਦੀ ਹੈ। ਇਹ ਧਮਾਕਾ ਕਾਰ 'ਚ ਸੀ.ਐੱਨ.ਜੀ. ਲੀਕ ਹੋਣ ਦੇ ਚੱਲਦੇ ਹੋਇਆ ਹੈ ਜਾਂ ਕਿਸੇ ਹੋਰ ਕਾਰਨ, ਅਜੇ ਤਕ ਇਹ ਸਾਫ ਨਹੀਂ ਹੋਇਆ। ਅਧਿਕਾਰੀ ਮੌਕੇ 'ਤੇ ਪਹੁੰਚੇ ਹਨ। ਹਰ ਐਂਗਲ ਤੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਦੋ ਟ੍ਰੇਨਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ
ਇਹ ਵੀ ਪੜ੍ਹੋ- 20 ਹਜ਼ਾਰ ਰੁਪਏ ਤੋਂ ਘੱਟ ਕੀਮਤ ਵਾਲੇ ਬੈਸਟ ਗੇਮਿੰਗ ਸਮਾਰਟਫੋਨ, ਖ਼ਰੀਦਣ ਲਈ ਦੇਖੋ ਪੂਰੀ ਲਿਸਟ
ਕੀ ਬੋਲਿਆ ਫਾਇਰ ਡਿਪਾਰਟਮੈਂਟ
ਇਸ ਹਾਦਸੇ 'ਤੇ ਦਿੱਲੀ ਫਾਇਰ ਡਿਪਾਰਟਮੈਂਟ ਨੇ ਵੱਡੀ ਜਾਣਕਾਰੀ ਦਿੱਤੀ ਹੈ। ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ-1 ਨੇੜੇ ਇਕ ਕਾਰ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ। ਇਸਤੋਂ ਬਾਅਦ 3 ਤੋਂ 4 ਹੋਰ ਵਾਹਨ ਵੀ ਅੱਗ ਦੀ ਲਪੇਟ 'ਚ ਆ ਗਏ ਅਤੇ ਸੜ ਕੇ ਸੁਆਹ ਹੋ ਗਏ।
ਇਹ ਵੀ ਪੜ੍ਹੋ- ਇੰਝ ਲੱਭੇਗਾ ਚੋਰੀ ਹੋਇਆ ਫੋਨ! ਕਰ ਲਓ ਬਸ ਛੋਟੀ ਜਿਹੀ ਸੈਟਿੰਗ
ਇਸ ਧਮਾਕੇ ਨੂੰ ਲੈ ਕੇ ਇਕ ਚਸ਼ਮਦੀਦ ਨੇ ਦੱਸਿਆ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਆਸਪਾਸ ਦੇ ਘਰ ਹਿੱਲ ਗਏ। ਇੰਨਾ ਹੀ ਨਹੀਂ ਘਟਨਾ ਵਾਲੀ ਥਾਂ 'ਤੇ ਨੇੜੇ ਦੀਆਂ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ।
ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਇੱਕ ਫੋਰੈਂਸਿਕ ਟੀਮ ਘਟਨਾ ਸਥਾਨ 'ਤੇ ਮੌਜੂਦ ਹੈ। ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- Google Pixel 10 ਹੋਇਆ ਸਸਤਾ! ਜਾਣੋ ਕਿੰਨੀ ਘਟੀ ਕੀਮਤ
LoC 'ਤੇ ਜ਼ਬਰਦਸਤ ਧਮਾਕੇ ਨਾਲ ਮਚੀ ਹਫੜਾ-ਦਫੜੀ, ਫੌਜ ਦਾ ਜਵਾਨ ਜ਼ਖ਼ਮੀ
NEXT STORY