ਗੁਹਾਟੀ/ਇੰਫਾਲ : ਪੂਰੀ ਦੁਨੀਆਂ ਵਿਚ ਭਲਕੇ 76ਵਾਂ ਗਣਤੰਤਰ ਦਿਵਸ ਮਨਾਇਆ ਜਾਵੇਗਾ। 76ਵੇਂ ਗਣਤੰਤਰ ਦਿਵਸ ਨੂੰ ਲੈ ਕੇ ਦੇਸ਼ ਵਿਚ ਕਈ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਸਮਾਗਮਾਂ ਨੂੰ ਲੈ ਕੇ ਆਸਾਮ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸੋਨਿਤਪੁਰ ਜ਼ਿਲ੍ਹੇ ਦੇ ਇਕ ਜੰਗਲ ’ਚੋਂ ਵੱਡੀ ਮਾਤਰਾ ਵਿਚ ਦੱਬੀ ਹੋਈ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਸਮੱਗਰੀ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਹਾਏ ਓ ਰੱਬਾ! ਜਾਇਦਾਦ ਖ਼ਾਤਰ ਹੈਵਾਨ ਬਣੀ ਭਰਜਾਈ, ਸਕੇ ਦਿਓਰ ਨੂੰ ਖੰਭੇ ਨਾਲ ਬੰਨ੍ਹ ਜਿਊਂਦਾ ਸਾੜਿਆ
ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਕ ਪੋਲੀਥੀਨ ਬੈਗ ਵਿਚੋਂ 5 ਗ੍ਰੇਨੇਡ ਅਤੇ 3 ਡੈਟੋਨੇਟਰ ਅਤੇ ਹੋਰ ਧਮਾਕਾਖੇਜ਼ ਸਮੱਗਰੀ ਮਿਲੀ ਹੈ। ਦੂਜੇ ਪਾਸੇ ਸੋਨਿਤਪੁਰ ਪੁਲਸ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ 25 ਜਨਵਰੀ, 2025 ਨੂੰ ਢੇਕੀਆਜੁਲੀ ਥਾਣੇ ਅਧੀਨ ਆਉਂਦੇ ਬਤਾਸ਼ੀਪੁਰ ਦੇ ਖਵਾਬਰਾ ਪਿੰਡ ਦੇ ਨੇੜੇ ਜੰਗਲ ਵਿਚ ਜ਼ਮੀਨ ਦੇ ਹੇਠਾਂ ਦੱਬੇ ਹੋਏ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ ਬਾਰੂਦ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਕ ਖੋਜ ਮੁਹਿੰਮ ਸ਼ੁਰੂ ਚਲਾਈ ਗਈ ਸੀ।''
ਇਹ ਵੀ ਪੜ੍ਹੋ - 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਸੜਕਾਂ, ਬਾਹਰ ਜਾਣ ਤੋਂ ਪਹਿਲਾਂ ਚੈੱਕ ਕਰੋ ਟ੍ਰੈਫਿਕ ਐਡਵਾਈਜ਼ਰੀ
ਦੂਜੇ ਪਾਸੇ, ਮਣੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਵਿਚ ਵੀ ਗਣਤੰਤਰ ਦਿਵਸ ਦੇ ਮੌਕੇ 'ਤੇ ਇਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸੁਰੱਖਿਆ ਫੋਰਸ ਨੇ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿਚ ਇਕ ਰਾਈਫਲ, ਪਿਸਤੌਲ, ਕਾਰਬਾਈਨ, ਮੋਰਟਾਰ ਅਤੇ ਗ੍ਰੇਨੇਡ ਸ਼ਾਮਲ ਹਨ। ਪੁਲਸ ਨੇ ਇਸ ਸਾਰੀ ਸਮੱਗਰੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਨੇ ਕਿਹਾ, "ਇੱਕ ਗ੍ਰਨੇਡ ਵਿੱਚ ਇੱਕ ਖ਼ਰਾਬ ਪਿੰਨ/ਲੀਵਰ ਸੀ। ਇਸ ਲਈ ਇਸਨੂੰ ਇੱਕ ਸੁਰੱਖਿਅਤ ਖੇਤਰ ਵਿੱਚ ਰੱਖਿਆ ਗਿਆ ਹੈ।"
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਰੇਬੀਜ਼ ਨਾਲ ਹਰ ਸਾਲ 5,700 ਤੋਂ ਵੱਧ ਲੋਕਾਂ ਦੀ ਮੌਤ
NEXT STORY