ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਅੱਧੀ ਰਾਤ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਵਿਸਫੋਟਕ ਬਣਾਉਣ ਵਾਲੀ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ, ਜਿਸ ਦੌਰਾਨ ਭਾਜੜਾਂ ਪੈ ਗਈਆਂ।
ਇਹ ਵੀ ਪੜ੍ਹੋ : ਰੂੰਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਕਾਰ ਤੇ ਟਰੱਕ ਦੀ ਭਿਆਨਕ ਟੱਕਰ, 5 ਕਾਰੋਬਾਰੀਆਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਧਮਾਕਾ ਜ਼ਿਲ੍ਹੇ ਦੇ ਬਜ਼ਾਰਗਾਓਂ ਵਿਖੇ ਸਥਿਤ 'ਸੋਲਰ ਐਕਸਪਲੋਸਿਵਜ਼' ਦੀ ਆਰਡੀਐਕਸ ਯੂਨਿਟ ਵਿੱਚ ਸਵੇਰੇ 12:30 ਵਜੇ ਦੇ ਕਰੀਬ ਹੋਇਆ ਹੈ। ਪੁਲਸ ਅਨੁਸਾਰ ਇਸ ਧਮਾਕੇ ਵਿਚ ਇੱਕ 25 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਨੇਤਾ ਅਤੇ ਸਾਬਕਾ ਰਾਜ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਹਸਪਤਾਲ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰੂੰਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਕਾਰ ਤੇ ਟਰੱਕ ਦੀ ਭਿਆਨਕ ਟੱਕਰ, 5 ਕਾਰੋਬਾਰੀਆਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
NEXT STORY