ਨਵੀਂ ਦਿੱਲੀ : ਸਰਕਾਰ ਨੇ ਉਸਨਾ ਰਾਈਸ ਅਤੇ ਬ੍ਰਾਊਨ ਰਾਈਸ ਨੂੰ ਐਕਸਪੋਰਟ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਉਸਨਾ ਚੌਲ, ਭੂਰੇ ਚੌਲ ਅਤੇ ਝੋਨੇ 'ਤੇ ਨਿਰਯਾਤ ਡਿਊਟੀ 10 ਫ਼ੀਸਦੀ ਤੋਂ ਘਟਾ ਕੇ "ਜ਼ੀਰੋ" ਕਰ ਦਿੱਤੀ ਗਈ ਹੈ। ਇਹ ਛੋਟ 22 ਅਕਤੂਬਰ ਤੋਂ ਲਾਗੂ ਹੋ ਗਈ ਹੈ।
ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਸੂਤਰਾਂ ਨੇ ਦੱਸਿਆ ਕਿ ਇਸ ਫ਼ੀਸ ਕਟੌਤੀ ਨੂੰ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਬਸ਼ਰਤੇ ਇਸ ਦਾ ਕੋਈ ਸਿਆਸੀ ਲਾਭ ਨਾ ਲਿਆ ਜਾਵੇ। ਅਗਲੇ ਮਹੀਨੇ ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਪਿਛਲੇ ਮਹੀਨੇ ਸਰਕਾਰ ਨੇ ਗੈਰ-ਬਾਸਮਤੀ ਸਫੇਦ ਚੌਲਾਂ ਨੂੰ ਬਰਾਮਦ ਡਿਊਟੀ ਤੋਂ ਛੋਟ ਦਿੱਤੀ ਸੀ। ਇਸ ਤੋਂ ਇਲਾਵਾ ਉਸਨਾ ਚੌਲਾਂ, ਭੂਰੇ ਚੌਲਾਂ ਅਤੇ ਝੋਨੇ 'ਤੇ ਵੀ ਬਰਾਮਦ ਡਿਊਟੀ 20 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤੀ ਗਈ ਹੈ। ਨਿਰਯਾਤ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਬਾਸਮਤੀ ਚੌਲਾਂ ਦਾ ਘੱਟੋ-ਘੱਟ ਨਿਰਯਾਤ ਮੁੱਲ ਵੀ ਖਤਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤੀਬਾੜੀ ਵਿਭਾਗ 'ਚ ਨਿਕਲੀ ਭਰਤੀ, ਇੰਝ ਕਰ ਸਕਦੇ ਹੋ ਅਪਲਾਈ
NEXT STORY