ਨਵੀਂ ਦਿੱਲੀ (ਭਾਸ਼ਾ) : ਵਿਦੇਸ਼ ਮੰਤਰਾਲੇ (ਐੱਮਈਏ) ਨੇ ਸ਼ਨੀਵਾਰ ਨੂੰ ਕਿਹਾ ਕਿ ਲਗਭਗ 1,000 ਭਾਰਤੀ ਵਿਦਿਆਰਥੀ ਬੰਗਲਾਦੇਸ਼ ਤੋਂ ਵੱਖ-ਵੱਖ ਸਰਹੱਦਾਂ ਰਾਹੀਂ ਜਾਂ ਹਵਾਈ ਜਹਾਜ਼ ਰਾਹੀਂ ਭਾਰਤ ਪਰਤੇ ਹਨ। ਬੰਗਲਾਦੇਸ਼ ਵਿਚ ਹਿੰਸਕ ਝੜਪਾਂ ਜਾਰੀ ਹਨ ਜਿਨ੍ਹਾਂ ਵਿਚ 90 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਦਾ ਪੂਰਾ ਧਿਆਨ ਬੰਗਲਾਦੇਸ਼ ਵਿਚ ਭਾਰਤੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ 'ਤੇ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬੰਗਲਾਦੇਸ਼ ਵਿਚ ਭਾਰਤੀ ਮਿਸ਼ਨ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸੰਪਰਕ ਵਿਚ ਹੈ। ਮੰਤਰਾਲੇ ਨੇ ਕਿਹਾ, "ਹੁਣ ਤੱਕ 778 ਭਾਰਤੀ ਵਿਦਿਆਰਥੀ ਵੱਖ-ਵੱਖ ਸਰਹੱਦੀ ਲਾਂਘਿਆਂ ਰਾਹੀਂ ਭਾਰਤ ਵਾਪਸ ਆ ਚੁੱਕੇ ਹਨ। ਇਸ ਤੋਂ ਇਲਾਵਾ ਲਗਭਗ 200 ਵਿਦਿਆਰਥੀ ਢਾਕਾ ਅਤੇ ਚਟਗਾਓਂ ਹਵਾਈ ਅੱਡਿਆਂ ਰਾਹੀਂ ਨਿਯਮਤ ਉਡਾਣ ਸੇਵਾਵਾਂ ਰਾਹੀਂ ਘਰ ਪਰਤੇ ਹਨ।"
ਇਹ ਵੀ ਪੜ੍ਹੋ : NEET UG ਪੇਪਰ ਲੀਕ ਮਾਮਲੇ 'ਚ ਸੀਬੀਆਈ ਦਾ ਵੱਡਾ ਐਕਸ਼ਨ, 2 MBBS ਦੇ ਵਿਦਿਆਰਥੀਆਂ ਸਮੇਤ ਤਿੰਨ ਗ੍ਰਿਫ਼ਤਾਰ
ਜੈਸ਼ੰਕਰ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਵਿਦੇਸ਼ ਮੰਤਰਾਲੇ ਦਾ ਧਿਆਨ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਕਲਿਆਣ ਨੂੰ ਯਕੀਨੀ ਬਣਾਉਣਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੰਗਲਾਦੇਸ਼ 'ਚ ਭਾਰਤੀ ਨਾਗਰਿਕਾਂ ਦੀ ਕੁੱਲ ਗਿਣਤੀ 15,000 ਦੇ ਕਰੀਬ ਹੋਣ ਦਾ ਅੰਦਾਜ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਾਮ ਦੇ 10 ਜ਼ਿਲ੍ਹਿਆਂ 'ਚ ਹੜ੍ਹ ਨਾਲ 1.30 ਲੱਖ ਲੋਕ ਹੋਏ ਪ੍ਰਭਾਵਿਤ
NEXT STORY