ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਦਿੱਤੀ ਗਈ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਦੀ ਸਮੀਖਿਆ ਤੋਂ ਬਾਅਦ, ਉਨ੍ਹਾਂ ਦੇ ਕਾਫਲੇ 'ਚ 2 ਨਵੇਂ ਬੁਲੇਟ ਪਰੂਫ਼ ਵਾਹਨ ਜੋੜ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਫੈਸਲਾ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਫੌਜੀ ਝੜਪ ਤੋਂ ਕੁਝ ਦਿਨ ਬਾਅਦ ਭਾਰਤ ਵੱਲੋਂ ਪਾਕਿਸਤਾਨ ਵਿਰੁੱਧ ਚੁੱਕੇ ਗਏ ਸਜ਼ਾਤਮਕ ਕੂਟਨੀਤਕ ਕਦਮਾਂ ਵਿਚਕਾਰ ਆਇਆ ਹੈ। ਪਹਿਲਗਾਮ ਹਮਲੇ 'ਚ 26 ਲੋਕ ਮਾਰੇ ਗਏ ਸਨ। ਜੈਸ਼ੰਕਰ ਪਾਕਿਸਤਾਨ ਦੇ ਸੰਬੰਧ 'ਚ ਵਿਦੇਸ਼ ਮੰਤਰਾਲੇ ਦੇ ਕੂਟਨੀਤਕ ਯਤਨਾਂ ਦੀ ਅਗਵਾਈ ਕਰ ਰਹੇ ਹਨ। ਉਹ ਪਹਿਲਗਾਮ ਹਮਲੇ ਦੇ ਜਵਾਬ 'ਚ ਸ਼ੁਰੂ ਕੀਤੇ ਗਏ ਭਾਰਤ ਦੇ 'ਆਪਰੇਸ਼ਨ ਸਿੰਦੂਰ' ਬਾਰੇ ਵੀ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਅਤੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰ ਰਹੇ ਹਨ।
ਇਹ ਵੀ ਪੜ੍ਹੋ : PM ਮੋਦੀ ਦੇ ਆਦਮਪੁਰ ਦੌਰੇ ਮਗਰੋਂ S-400 ਤੇ ਏਅਰਬੇਸ ਬਾਰੇ ਪਾਕਿਸਤਾਨੀ ਦਾਅਵਿਆਂ ਦੀ ਨਿਕਲੀ 'ਫੂਕ'
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਖੁਫੀਆ ਏਜੰਸੀਆਂ ਨੇ ਹਾਲ ਹੀ 'ਚ ਜੈਸ਼ੰਕਰ ਦੀ ਹਥਿਆਰਬੰਦ ਸੁਰੱਖਿਆ ਦੀ ਸਮੀਖਿਆ ਕੀਤੀ ਸੀ ਅਤੇ ਵਿਦੇਸ਼ ਮੰਤਰੀ ਦੇ 'ਜ਼ੈੱਡ' ਸ਼੍ਰੇਣੀ ਦੇ ਕਾਫਲੇ 'ਚ ਬੁਲੇਟ-ਪਰੂਫ਼ ਵਾਹਨ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਜ਼ਰੂਰਤਾਂ ਨੂੰ ਧਿਆਨ 'ਚ ਰੱਖਦੇ ਹੋਏ, ਜੈਸ਼ੰਕਰ ਦੇ ਕਾਫਲੇ 'ਚ ਬੁਲੇਟ ਪਰੂਫ਼ 2 ਵਾਹਨ ਜੋੜਨ ਦੀ ਜ਼ਰੂਰਤ ਸੀ ਅਤੇ ਇਹ ਪ੍ਰਬੰਧ ਹਾਲ ਹੀ 'ਚ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਇਸੇ ਤਰ੍ਹਾਂ ਦੀ ਸਮੀਖਿਆ ਅਤੇ ਖ਼ਤਰੇ ਦੀ ਧਾਰਨਾ ਨੂੰ ਲੈ ਕੇ ਸੂਚਨਾ ਮਿਲਣ ਤੋਂ ਬਾਅਦ 2023 'ਚ ਜੈਸ਼ੰਕਰ ਦੀ 'ਵਾਈ' ਸ਼੍ਰੇਣੀ ਦੀ ਸੁਰੱਖਿਆ ਨੂੰ 'ਜ਼ੈੱਡ' ਸ਼੍ਰੇਣੀ 'ਚ ਅਪਗ੍ਰੇਡ ਕੀਤਾ ਸੀ। ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦਾ VIP ਸੁਰੱਖਿਆ ਵਿੰਗ ਮੰਤਰੀ ਨੂੰ ਹਥਿਆਰਬੰਦ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਵੇਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਦੀ ਸੁਰੱਖਿਆ ਲਈ ਸੀਆਰਪੀਐੱਫ ਦੀ ਵੀਆਈਪੀ ਸੁਰੱਖਿਆ ਹੇਠ ਲਗਭਗ 200 ਸੁਰੱਖਿਆ ਕਰਮਚਾਰੀ ਤਾਇਨਾਤ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਸ਼ ਦੇ 52ਵੇਂ ਚੀਫ਼ ਜਸਟਿਸ ਬਣੇ ਬੀ. ਆਰ. ਗਵਈ, ਰਾਸ਼ਟਰਪਤੀ ਨੇ ਚੁਕਾਈ ਸਹੁੰ
NEXT STORY