ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੂੰ ਬੁੱਧਵਾਰ ਦੱਸਿਆ ਗਿਆ ਕਿ ਜੇਲ ਅੰਦਰ ਕੈਦੀਆਂ ਨਾਲ ਮਿਲ ਕੇ ਜਬਰੀ ਵਸੂਲੀ ਦਾ ਰੈਕੇਟ ਚਲਾਉਣ ਦੇ ਦੋਸ਼ ਹੇਠ ਤਿਹਾੜ ਜੇਲ ਦੇ 9 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਚੀਫ਼ ਜਸਟਿਸ ਡੀ. ਕੇ. ਉਪਾਧਿਆਏ ਤੇ ਜਸਟਿਸ ਤੁਸ਼ਾਰ ਰਾਓ ਦੇ ਬੈਂਚ ਨੇ ਦਿੱਲੀ ਸਰਕਾਰ ਤੇ ਸੀ..ਬੀ.ਆਈ. ਨੂੰ ਇਸ ਮਾਮਲੇ ’ਚ ਆਪਣੀ ਸਥਿਤੀ ਰਿਪੋਰਟ ਦਾਇਰ ਕਰਨ ਲਈ 8 ਹਫ਼ਤੇ ਦਾ ਸਮਾਂ ਦਿੱਤਾ। ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਦੋਸ਼ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਸਰਕਾਰ ਨੇ ਕਿਹਾ ਕਿ ਉਸ ਨੇ ਸਬੰਧਤ ਨਿਯਮਾਂ ਅਧੀਨ ਜੇਲ ਦੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਨਾਲ ਹੀ ਤਬਦੀਲ ਵੀ ਕਰ ਦਿੱਤਾ ਗਿਆ ਹੈ।
2 ਬੋਰੀਆਂ 'ਚ ਮਿਲੀ ਔਰਤ ਦੀ ਸਿਰ ਵੱਢੀ ਲਾਸ਼; ਹੱਥ-ਪੈਰ ਵੀ ਸਨ ਗ਼ਾਇਬ, ਫੈਲੀ ਦਹਿਸ਼ਤ
NEXT STORY