ਪਟਨਾ — ਬਿਹਾਰ ਦੇ ਕੁਝ ਹਿੱਸਿਆਂ 'ਚ ਤੇਜ਼ ਗਰਮੀ ਅਤੇ ਲੂ ਕਾਰਨ ਸ਼ਨੀਵਾਰ ਨੂੰ ਸੂਬੇ 'ਚ ਘੱਟੋ-ਘੱਟ 11 ਥਾਵਾਂ 'ਤੇ ਤਾਪਮਾਨ 42 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤੱਕ ਪਹੁੰਚ ਗਿਆ। ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਿਹਾਰ ਦੇ ਕਈ ਹਿੱਸਿਆਂ 'ਚ ਭਿਆਨਕ ਗਰਮੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ: 111 ਸਾਲਾ ਔਰਤ ਨੇ ਪੋਲਿੰਗ ਬੂਥ 'ਤੇ ਜਾ ਕੇ ਪਾਈ ਵੋਟ
ਸ਼ਨੀਵਾਰ ਨੂੰ ਬਿਹਾਰ ਦੇ ਸ਼ੇਖਪੁਰਾ ਜ਼ਿਲ੍ਹੇ 'ਚ ਸਭ ਤੋਂ ਵੱਧ 44.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦੋਂ ਕਿ ਔਰੰਗਾਬਾਦ 'ਚ 43.7 ਡਿਗਰੀ ਸੈਲਸੀਅਸ, ਜਮੁਈ ਅਤੇ ਨਵਾਦਾ 'ਚ 43.2-43.2 ਡਿਗਰੀ ਸੈਲਸੀਅਸ, ਗਯਾ 'ਚ 43 ਡਿਗਰੀ ਸੈਲਸੀਅਸ, ਭੋਜਪੁਰ 'ਚ 42.7 ਡਿਗਰੀ ਸੈਲਸੀਅਸ, ਡੇਹਰੀ ਅਤੇ ਬਾਂਕਾ ਵਿੱਚ 42.6-42.6 ਡਿਗਰੀ ਸੈਲਸੀਅਸ, ਖਗੜੀਆ ਵਿੱਚ 42.5 ਡਿਗਰੀ ਸੈਲਸੀਅਸ, ਪਟਨਾ ਵਿੱਚ 42.2 ਡਿਗਰੀ ਸੈਲਸੀਅਸ ਅਤੇ ਮਧੂਬਨੀ ਵਿੱਚ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਟਨਾ ਜ਼ਿਲਾ ਪ੍ਰਸ਼ਾਸਨ ਨੇ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸ਼ਨੀਵਾਰ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਪਟਨਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਿਰਤ ਕਪਿਲ ਅਸ਼ੋਕ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਹੁਕਮਾਂ ਅਨੁਸਾਰ ਰਾਜ ਦੀ ਰਾਜਧਾਨੀ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 6.30 ਵਜੇ ਤੋਂ ਸਵੇਰੇ 11.30 ਵਜੇ ਤੱਕ ਬਦਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਅਨੁਸਾਰ 20 ਅਪ੍ਰੈਲ ਤੋਂ ਲਾਗੂ ਕੀਤਾ ਗਿਆ ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ 'ਤੇ ਡਿੱਗਿਆ ਦੁੱਖ ਦਾ ਪਹਾੜ, ਜੀਜੇ ਦੀ ਸੜਕ ਹਾਦਸੇ 'ਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁਰਾਦਾਬਾਦ ਤੋਂ ਭਾਜਪਾ ਉਮੀਦਵਾਰ ਤੇ ਸਾਬਕਾ ਸੰਸਦ ਮੈਂਬਰ ਕੁੰਵਰ ਸਰਵੇਸ਼ ਦਾ ਦਿਹਾਂਤ
NEXT STORY