Fact Check By Vishvash.News
ਨਵੀਂ ਦਿੱਲੀ- ਨਾਗਾ ਸਾਧੂ ਨੂੰ ਕੁੱਟਦੇ ਹੋਏ ਦਾ ਕੁਝ ਲੋਕਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਕਈ ਯੂਜ਼ਰਸ ਵੀਡੀਓ ਨੂੰ ਸਾਂਝਾ ਕਰ ਦਾਅਵਾ ਕਰ ਰਹੇ ਹਨ ਕਿ ਇਹ ਪੰਜਾਬ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਘਟਨਾ ਦਾ ਵੀਡੀਓ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਚੋਣਾਂ ਹਾਰਨ ਤੋਂ ਬਾਅਦ ਪੰਜਾਬ ਵਿੱਚ ਸਾਧੂਆਂ ‘ਤੇ ਅਤਿਆਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਬਾਰੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ 2014 ਦਾ ਹੈ। ਉਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਉੱਥੇ ਬੀਜੇਪੀ-ਅਕਾਲੀ ਦਲ ਗੱਠਜੋੜ ਦੀ ਸਰਕਾਰ ਸੀ।
ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ ‘ਅਤੁਲੇਸ਼ ਪੰਡਿਤ’ ਨੇ 18 ਫਰਵਰੀ 2025 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, ” ਦਿੱਲੀ ਦੇ ਭਗੌੜੇ ਹੁਣ ਪੰਜਾਬ ਵਿੱਚ ਗੰਦੀ ਰਾਜਨੀਤੀ ਦੀ ਸ਼ੁਰੂਆਤ ਕਰਨਗੇ ਦੇਖੋ ਬੇਚਾਰੇ ਨਾਗਾ ਸਾਧੂ ਨੂੰ ਕਿਵੇਂ ਮਾਰਿਆ ਜਾ ਰਿਹਾ ਹੈ।”

ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਵੀਡੀਓ ਦੇ ਕਈ ਗਰੈਬਸ ਕੱਢੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ 12 ਜੁਲਾਈ 2014 ਨੂੰ ਵੰਦੇ ਮਾਤਰਮ ਨਾਮਕ ਇੱਕ ਫੇਸਬੁੱਕ ਪੇਜ ‘ਤੇ ਵਾਇਰਲ ਵੀਡੀਓ ਅਪਲੋਡ ਕੀਤਾ ਗਿਆ ਮਿਲਿਆ। ਇਹ ਵੀਡੀਓ ਪੰਜਾਬ ਵਿੱਚ ਵਾਪਰੀ ਇੱਕ ਘਟਨਾ ਦਾ ਦੱਸਿਆ ਗਿਆ ਹੈ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਬੰਧਿਤ ਕੀਵਰਡਸ ਦੀ ਵਰਤੋਂ ਕਰਕੇ ਗੂਗਲ ‘ਤੇ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਇੱਕ ਪੋਸਟ ਪੰਜਾਬੀ ਨਿਊਜ਼ ਜਗਬਾਣੀ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਮਿਲੀ। ਪੋਸਟ ਨੂੰ 13 ਜੁਲਾਈ 2014 ਨੂੰ ਸ਼ੇਅਰ ਕੀਤਾ ਗਿਆ ਹੈ। ਇੱਥੇ ਵੀ, ਵੀਡੀਓ ਨੂੰ ਪੰਜਾਬ ਵਿੱਚ ਵਾਪਰੀ ਇੱਕ ਘਟਨਾ ਦਾ ਦੱਸਿਆ ਗਿਆ ਹੈ।
ਸਾਨੂੰ ਦਾਅਵੇ ਨਾਲ ਜੁੜੀ ਇੱਕ ਨਿਊਜ ਰਿਪੋਰਟ ਸਿੰਘ ਸਟੇਸ਼ਨ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 13 ਜੁਲਾਈ 2014 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਰਿਪੋਰਟ ਅਨੁਸਾਰ, ਪੰਜਾਬ ਦੇ ਫਗਵਾੜਾ ਸ਼ਹਿਰ ਦੇ ਨੇੜੇ ਤਿੰਨ ਵਿਅਕਤੀਆਂ ਨੇ ਨਾਗਾ ਸਾਧੂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਪੁਲਿਸ ਨੇ ਮਾਮਲੇ ਦਾ ਨੋਟਿਸ ਲਿਆ ਸੀ। ਨਾਲ ਹੀ ਇਸ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ।

ਜਾਂਚ ਦੌਰਾਨ, ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਇੱਕ ਹੋਰ ਰਿਪੋਰਟ ਬ੍ਰਿਟਿਸ਼ ਅਖਬਾਰ ਡੇਲੀ ਮੇਲ ਦੀ ਅਧਿਕਾਰਤ ਵੈੱਬਸਾਈਟ ‘ਤੇ ਮਿਲੀ।
ਇਹ ਵੀਡੀਓ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਚੁੱਕਾ ਹੈ। ਉਸ ਸਮੇਂ ਦੌਰਾਨ, ਅਸੀਂ ਕਪੂਰਥਲਾ, ਦੈਨਿਕ ਜਾਗਰਣ ਦੇ ਪੰਜਾਬ ਬਿਊਰੋ ਇੰਚਾਰਜ ਅਮਰੀਕ ਮੱਲ੍ਹੀ ਨਾਲ ਵੀਡੀਓ ਬਾਰੇ ਗੱਲ ਕੀਤੀ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਵਾਇਰਲ ਦਾਅਵਾ ਗਲਤ ਹੈ। ਇਹ ਵੀਡੀਓ 2014 ਦੀ ਇੱਕ ਘਟਨਾ ਦਾ ਹੈ। ਪੁਰਾਣੀ ਵੀਡੀਓ ਨੂੰ ਗਲਤ ਸੰਦਰਭ ਵਿੱਚ ਸਾਂਝਾ ਕੀਤਾ ਜਾ ਰਿਹਾ ਹੈ।
ਵਨ ਇੰਡੀਆ ਅਤੇ ਜਾਗਰਣ ਜੋਸ਼ ਦੀ ਵੈੱਬਸਾਈਟ ‘ਤੇ ਉਪਲਬਧ ਜਾਣਕਾਰੀ ਅਨੁਸਾਰ, ਪ੍ਰਕਾਸ਼ ਸਿੰਘ ਬਾਦਲ 2007 ਤੋਂ 2017 ਤੱਕ ਪੰਜਾਬ ਦੇ ਮੁੱਖ ਮੰਤਰੀ ਸਨ। ਸੂਬੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਗੱਠਜੋੜ ਸਰਕਾਰ ਸੀ।
ਅੰਤ ਵਿੱਚ ਅਸੀਂ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕਰਨ ਵਾਲੇ ਯੂਜ਼ਰ ਦੇ ਖਾਤੇ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਕਿਸੇ ਖਾਸ ਵਿਚਾਰਧਾਰਾ ਨਾਲ ਸਬੰਧਤ ਪੋਸਟਾਂ ਸਾਂਝੀਆਂ ਕਰਦਾ ਹੈ। ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਛੱਤੀਸਗੜ੍ਹ ਦਾ ਨਿਵਾਸੀ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਨਾਗਾ ਸਾਧੂ ਦੇ ਨਾਲ ਕੁੱਟਮਾਰ ਕਰਨ ਦੇ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਹ ਵੀਡੀਓ ਹਾਲੀਆ ਨਹੀਂ ਹੈ, ਸਗੋਂ 2014 ਦਾ ਹੈ। ਉਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਉੱਥੇ ਭਾਜਪਾ-ਅਕਾਲੀ ਦਲ ਗੱਠਜੋੜ ਦੀ ਸਰਕਾਰ ਸੀ।
(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishvash.News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ।
ਰਾਹੁਲ ਗਾਂਧੀ ਐਂਟੀ ਇੰਡੀਆ ਫੋਰਸ ਦਾ ਹਿੱਸਾ : ਭਾਜਪਾ
NEXT STORY