ਨੈਸ਼ਨਲ ਡੈਸਕ- ਛੱਤੀਸਗੜ੍ਹ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਲੌਦਾ ਬਾਜ਼ਾਰ-ਭਾਟਾਪਾਰਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਸਟੀਲ ਪਲਾਂਟ ਦੇ ਕੋਲਾ ਭੱਠੇ ਵਿੱਚ ਹੋਏ ਧਮਾਕੇ ਕਾਰਨ ਘੱਟੋ-ਘੱਟ 6 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਇਹ ਭਿਆਨਕ ਧਮਾਕਾ ਪਿੰਡ ਬਕੁਲਾਹੀ ਵਿੱਚ ਸਥਿਤ 'ਰੀਅਲ ਇਸਪਾਤ ਐਂਡ ਪਾਵਰ ਲਿਮਟਿਡ' ਦੇ ਪਲਾਂਟ ਵਿੱਚ ਹੋਇਆ।
ਜਾਣਕਾਰੀ ਅਨੁਸਾਰ, ਮਜ਼ਦੂਰ ਭੱਠੇ ਦੇ ਨੇੜੇ ਕੰਮ ਕਰ ਰਹੇ ਸਨ ਕਿ ਅਚਨਾਕ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਗਰਮ ਕੋਲਾ ਅਤੇ ਮਲਬਾ ਪੂਰੇ ਪਲੇਟਫਾਰਮ 'ਤੇ ਫੈਲ ਗਿਆ, ਜਿਸ ਕਾਰਨ ਉੱਥੇ ਮੌਜੂਦ ਮਜ਼ਦੂਰ ਇਸ ਦੀ ਲਪੇਟ ਵਿੱਚ ਆ ਗਏ। ਬਲੌਦਾ ਬਾਜ਼ਾਰ ਦੀ ਐੱਸ.ਪੀ. ਭਾਵਨਾ ਗੁਪਤਾ ਅਨੁਸਾਰ, ਹੁਣ ਤੱਕ 6 ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਾਦਸੇ ਵਿੱਚ ਕਈ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 4 ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਐਮਰਜੈਂਸੀ ! ਸਕੂਲ ਵੀ ਬੰਦ, ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲ, ਗ੍ਰੀਸ 'ਚ ਹੜ੍ਹਾਂ ਨੇ ਮਚਾਈ ਤਬਾਹੀ
ਧਮਾਕੇ ਤੋਂ ਤੁਰੰਤ ਬਾਅਦ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਤੇ ਜ਼ਖਮੀਆਂ ਨੂੰ ਪਹਿਲਾਂ ਭਾਟਾਪਾਰਾ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਿਲਾਸਪੁਰ ਰੈਫਰ ਕਰ ਦਿੱਤਾ ਗਿਆ ਹੈ। ਮਲਬੇ ਹੇਠ ਹੋਰ ਮਜ਼ਦੂਰਾਂ ਦੇ ਫਸੇ ਹੋਣ ਦੇ ਖਦਸ਼ੇ ਕਾਰਨ ਬਚਾਅ ਕਾਰਜ ਅਜੇ ਵੀ ਜਾਰੀ ਹਨ।
ਪ੍ਰਸ਼ਾਸਨ ਵੱਲੋਂ ਇਸ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਨੇ ਉਦਯੋਗਿਕ ਖੇਤਰਾਂ, ਖਾਸ ਕਰਕੇ ਪੇਂਡੂ ਇਲਾਕਿਆਂ ਵਿੱਚ ਚੱਲ ਰਹੇ ਪਲਾਂਟਾਂ ਵਿੱਚ ਸੁਰੱਖਿਆ ਮਾਪਦੰਡਾਂ 'ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਲਾਂਟ ਦੇ ਅੰਦਰ ਧੂਏਂ ਅਤੇ ਅੱਗ ਦੀਆਂ ਲਪਟਾਂ ਕਾਰਨ ਮਜ਼ਦੂਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਟਰੰਪ ਦੇ Board Of Peace 'ਚ ਸ਼ਾਮਲ ਹੋਣ ਬਾਰੇ ਪੁਤਿਨ ਦਾ ਵੱਡਾ ਐਲਾਨ ! ਰੱਖੀਆਂ ਇਹ ਸ਼ਰਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਅੱਗ ਦਾ ਗੋਲ਼ਾ' ਬਣ ਗਈ ਸਵਾਰੀਆਂ ਨਾਲ ਭਰੀ ਡਬਲ ਡੈੱਕਰ ਬੱਸ ! ਪੈ ਗਿਆ ਚੀਕ-ਚਿਹਾੜਾ
NEXT STORY