ਮੁੰਬਈ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਸੋਮਵਾਰ ਨੂੰ ਰਾਮ ਭਗਤਾਂ ਨੂੰ ਅਯੁੱਧਿਆ ਲੈ ਕੇ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਰਧਾਲੂਆਂ ਲਈ ਇਸ ਵਿਸ਼ੇਸ਼ ਰੇਲ ਯਾਤਰਾ ਦਾ ਪ੍ਰਬੰਧ ਕੀਤਾ ਸੀ। ਸ਼ਰਧਾਲੂ ਅਯੁੱਧਿਆ 'ਚ ਰਾਮ ਮੰਦਰ ਦੇ ਦਰਸ਼ਨ ਕਰਨਗੇ। ਭਾਜਪਾ ਦੇ ਸੀਨੀਅਰ ਨੇਤਾ ਫਡਨਵੀਸ ਨੇ ਕਿਹਾ, "ਰਾਮ ਭਗਤਾਂ ਦਾ ਉਤਸ਼ਾਹ ਵਧਦਾ ਰਹੇਗਾ। ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕ ਖੁਸ਼ਕਿਸਮਤ ਹਨ ਅਤੇ ਉਹ ਅਯੁੱਧਿਆ ਦੀ ਯਾਤਰਾ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।" ਅਯੁੱਧਿਆ ਦੇ ਰਾਮ ਮੰਦਰ 'ਚ 22 ਜਨਵਰੀ ਪ੍ਰਾਣ ਪ੍ਰਤਿਸ਼ਠਾ ਦਾ ਪ੍ਰੋਗਰਾਮ ਹੋਇਆ ਸੀ।
ਇਹ ਵੀ ਪੜ੍ਹੋ - ਮਿਡ-ਡੇ-ਮੀਲ ਖਾਣ ਨਾਲ ਸੈਂਕੜੇ ਬੱਚੇ ਹੋਏ ਬਿਮਾਰ, ਮਾਪਿਆਂ ਦੇ ਮਨਾਂ 'ਚ ਡਰ ਦਾ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਮਿਡ-ਡੇ-ਮੀਲ ਖਾਣ ਨਾਲ ਸੈਂਕੜੇ ਬੱਚੇ ਹੋਏ ਬਿਮਾਰ, ਮਾਪਿਆਂ ਦੇ ਮਨਾਂ 'ਚ ਡਰ ਦਾ ਮਾਹੌਲ
NEXT STORY