ਫਰੀਦਾਬਾਦ (ਭਾਸ਼ਾ)- ਹਰਿਆਣਾ 'ਚ ਫਰੀਦਾਬਾਦ ਦੇ ਅਨੰਗਪੁਰ ਡੇਅਰੀ ਸੈਕਟਰ-37 'ਚ 8 ਸਾਲਾ ਮਾਸੂਮ ਨਾਲ ਜਿਨਸੀ ਸ਼ੋਸ਼ਣ ਕਰਨ 'ਚ ਅਸਫ਼ਲ ਰਹਿਣ 'ਤੇ ਵਿਅਕਤੀ ਨੇ ਉਸ ਦੇ ਹੱਥ ਦੀ ਨੱਸ ਕੱਟ ਦਿੱਤੀ, ਜਿਸ ਕਾਰਨ ਬੁੱਧਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਪੱਛਮੀ ਬੰਗਾਲ ਵਾਸੀ ਬਿਜੇਂਦਰ ਵਜੋਂ ਕੀਤੀ ਗਈ ਹੈ, ਜੋ ਤਿੰਨ ਬੱਚਿਆਂ ਦਾ ਪਿਤਾ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਥਾਣਾ ਸਰਾਏ 'ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ 'ਚ ਐੱਫ.ਆਈ.ਆਰ. ਦਰਜ ਕੀਤੀ ਗਈ। ਉਸ ਨੇ ਦੱਸਿਆ ਕਿ ਦੋਸ਼ੀ ਫਰੀਦਾਬਾਦ ਦੇ ਡੀ.ਐੱਲ.ਐੱਫ. ਇਲਾਕੇ ਸਥਿਤ ਇਕ ਫੈਕਟਰੀ 'ਚ ਕੰਮ ਕਰਦਾ ਹੈ।
ਪੁਲਸ ਨੇ ਦੱਸਿਆ ਕਿ ਘਟਨਾ ਮੰਗਲਵਾਰ ਰਾਤ ਦੀ ਹੈ। ਉਸ ਨੇ ਦੱਸਿਆ ਕਿ ਬੱਚੀ ਲਾਪਤਾ ਹੋ ਗਈ ਸੀ, ਜਦੋਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਹ ਗੁਆਂਢ 'ਚ ਰਹਿਣ ਵਾਲੇ ਦੋਸ਼ੀ ਦੇ ਮਕਾਨ ਵੱਲ ਗਈ ਹੈ। ਪੁਲਸ ਨੇ ਦੱਸਿਆ ਕਿ ਪਰਿਵਾਰ ਵਾਲੇ ਜਦੋਂ ਇਸ ਘਰ 'ਚ ਪਹੁੰਚੇ ਤਾਂ ਖੂਨ ਦੇ ਧੱਬੇ ਦੇਖੇ ਜਿਸ ਤੋਂ ਬਾਅਦ ਉਨ੍ਹਾਂ ਨੇ ਕਮਰੇ ਦੀ ਤਲਾਸ਼ੀ ਲਈ, ਜਿੱਥੇ ਪਲੰਗ 'ਚ ਬਣੇ ਬਕਸੇ 'ਚ ਬੱਚੀ ਜ਼ਖ਼ਮੀ ਹਾਲਤ 'ਚ ਮਿਲੀ। ਉਸ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਬੱਚੀ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਇਲਾਜ ਦੌਰਾਨ ਬੱਚੀ ਦੀ ਮੌਤ ਹੋ ਗਈ। ਥਾਣਾ ਇੰਚਾਰਜ ਵਿਨੀਤ ਕੁਮਾਰ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਦੋਸ਼ੀ ਖ਼ਿਲਾਫ਼ ਪੋਕਸੋ ਸਮੇਤ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਦੇ ਅਧੀਨ ਸ਼ਿਕਾਇਤ ਦਰਜ ਕੀਤੀ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਰਕ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬੱਚੀ ਦੀ ਮੌਤ ਤੋਂ ਬਾਅਦ ਐੱਫ.ਆਈ.ਆਰ. 'ਚ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਕੋਲਕਾਤਾ ਫਰਾਰ ਹੋਣ ਦੀ ਫਿਰਾਕ 'ਚ ਸੀ।
ਭਾਜਪਾ ’ਤੇ ‘ਵਾਸ਼ਿੰਗ ਮਸ਼ੀਨ’ ਵਾਲਾ ਤੰਜ ਕੱਸਣ ਵਾਲਿਆਂ ਦਾ ਸੀ. ਬੀ. ਆਈ. ਨੇ ਮੂੰਹ ਕੀਤਾ ਬੰਦ
NEXT STORY