ਭੁਵਨੇਸ਼ਵਰ : ਓਡੀਸ਼ਾ ਦੇ ਸੁੰਦਰਪਾੜਾ ਇਲਾਕੇ 'ਚ ਬੁੱਧਵਾਰ ਨੂੰ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ ਅਤੇ ਸਾਈਬਰ ਅਪਰਾਧ 'ਚ ਕਥਿਤ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ 'ਚ ਛੇ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ। ਇਕ ਅਧਿਕਾਰੀ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਭੁਵਨੇਸ਼ਵਰ ਦੇ ਡਿਪਟੀ ਕਮਿਸ਼ਨਰ ਪੁਲਸ ਪਿਨਾਕ ਮਿਸ਼ਰਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸਾਡੀ ਸਾਈਬਰ ਪੁਲਸ ਅਤੇ ਸਥਾਨਕ ਪੁਲਸ ਟੀਮ ਵਲੋਂ ਅੱਜ ਸਵੇਰੇ ਇੱਕ ਇਮਾਰਤ ਦੇ ਫਲੈਟ ਵਿੱਚ ਛਾਪਾ ਮਾਰਿਆ ਗਿਆ।
ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਉਹਨਾਂ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਛੇ ਨੌਜਵਾਨ ਈ-ਮੇਲ ਅਤੇ ਲਿੰਕ ਭੇਜ ਕੇ ਲੋਕਾਂ ਨੂੰ ਠੱਗਣ ਲਈ ਫਰਜ਼ੀ ਕਾਲ ਸੈਂਟਰ ਚਲਾ ਰਹੇ ਸਨ।
ਇਹ ਵੀ ਪੜ੍ਹੋ - 115 ਮਹੀਨਿਆਂ 'ਚ ਦੁੱਗਣਾ ਹੋ ਜਾਵੇਗਾ ਪੈਸਾ! ਇਸ ਸਕੀਮ ਨਾਲ ਮਿਲੇਗਾ ਵੱਧ ਵਿਆਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਰ ਤੋਂ ਜਿੱਤ ਤੱਕ, ਉਤਰਾਅ-ਚੜ੍ਹਾਅ ਨਾਲ ਭਰਿਆ ਰਿਹਾ 'ਉਮਰ' ਦਾ ਸਿਆਸੀ ਸਫ਼ਰ
NEXT STORY