ਮੁਜ਼ੱਫਰਨਗਰ—ਮੁਜ਼ੱਫਰਨਗਰ ਦੇ ਮੀਰਾਪੁਰ ਸ਼ਹਿਰ 'ਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਦੇ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਬਿਮਾਰ ਪੈ ਗਿਆ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਹੋਈ। ਐੱਸ.ਪੀ. (ਪੇਂਡੂ) ਆਲੋਕ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਸ਼ਰਾਬ ਦੀਆਂ ਦੁਕਾਨਾਂ ਦੇ ਮਾਲਕਾਂ ਟਿੱਲੂ ਅਤੇ ਗੁੱਲੂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਫੜਣ ਦੀਆਂ ਕੋਸ਼ਿਸ਼ਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਅਤੇ ਗੁਆਂਢੀਆਂ ਨੇ ਸ਼ਰਾਬ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦੇ ਹੋਏ ਇਥੇ ਧਰਨਾ ਦਿੱਤਾ।
ਮਹਿਲਾ ਨੂੰ ਅਗਵਾ ਕਰ ਚਾਰ ਲੋਕਾਂ ਨੇ ਕੀਤਾ ਬਲਾਤਕਾਰ
NEXT STORY