ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸ਼ਹਿਰ ਦੇ ਕੈਂਟ ਪੁਲਸ ਸਟੇਸ਼ਨ ਅਤੇ ਐੱਸਓਜੀ ਦੀ ਟੀਮ ਨੇ ਜਾਅਲੀ ਮੈਰਿਜ ਸਰਟੀਫਿਕੇਟ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਦੇ ਡਿਪਟੀ ਕਮਿਸ਼ਨਰ (ਸਿਟੀ) ਅਭਿਸ਼ੇਕ ਭਾਰਤੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੋਮਵਾਰ ਨੂੰ ਕੈਂਟ ਥਾਣਾ ਖੇਤਰ ਦੇ ਹਨੂੰਮਾਨ ਮੰਦਿਰ ਨੇੜੇ ਇੱਕ ਫੋਟੋਸਟੇਟ ਦੀ ਦੁਕਾਨ ਤੋਂ ਫਰਜ਼ੀ ਮੈਰਿਜ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 3 ਕੰਪਿਊਟਰ ਅਤੇ 3 ਧਾਰਮਿਕ ਸੰਸਥਾਵਾਂ ਦੇ ਮੈਰਿਜ ਸਰਟੀਫਿਕੇਟਾਂ ਦੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਹ ਗਰੋਹ ਮੈਰਿਜ ਸਰਟੀਫਿਕੇਟ ਦੇ ਨਾਂ 'ਤੇ ਵਿਆਹੁਤਾ ਜੋੜਿਆਂ ਤੋਂ 20 ਤੋਂ 25 ਹਜ਼ਾਰ ਰੁਪਏ ਲੈ ਰਿਹਾ ਹੈ।
ਇਹ ਵੀ ਪੜ੍ਹੋ - ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!
ਭਾਰਤੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਰਾਜਾ ਉਰਫ ਸ਼ੇਸ਼ਮਨੀ ਦੂਬੇ ਵਾਸੀ ਪ੍ਰਯਾਗਰਾਜ ਅਤੇ ਅਨਿਲ ਕੁਮਾਰ ਪ੍ਰਜਾਪਤੀ ਵਾਸੀ ਅੰਬੇਡਕਰ ਨਗਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਵਿੱਚ ਦਾਇਰ ਰਿੱਟ ਪਟੀਸ਼ਨ ‘ਸ਼ਿਵਾਨੀ ਅਤੇ ਹੋਰ ਬਨਾਮ ਉੱਤਰ ਪ੍ਰਦੇਸ਼ ਸਰਕਾਰ’ ਵਿੱਚ ਪਟੀਸ਼ਨਕਰਤਾ ਵੱਲੋਂ ਨੱਥੀ ਕੀਤੇ ਗਏ ਵਿਆਹ ਦੇ ਸਰਟੀਫਿਕੇਟ ਦੀ ਪ੍ਰਮਾਣਿਕਤਾ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਵਿਆਹ ਦਾ ਸਰਟੀਫਿਕੇਟ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ ਹੈ। ਆਰੀਆ ਸਮਾਜ ਨਕਲੀ ਹੈ। ਭਾਰਤੀ ਅਨੁਸਾਰ ਇਸ ਮਾਮਲੇ ਵਿੱਚ ਕੈਂਟ ਥਾਣੇ ਵਿੱਚ 13 ਅਕਤੂਬਰ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨਵ-ਵਿਆਹੇ ਜੋੜੇ ਨੇ ਕਈ ਧਾਰਮਿਕ ਸੰਸਥਾਵਾਂ ਦੇ ਨਾਂ ’ਤੇ ਜਾਅਲੀ ਮੈਰਿਜ ਸਰਟੀਫਿਕੇਟ ਬਣਵਾਏ ਸਨ ਅਤੇ ਉਸ ਦੇ ਆਧਾਰ ’ਤੇ ਉਨ੍ਹਾਂ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ - ਸਰਕਾਰੀ ਕਰਮਚਾਰੀਆਂ ਨੇ ਭੁੱਲ ਕੇ ਵੀ ਕੀਤਾ ਆਹ ਕੰਮ, ਤਾਂ ਜਾਵੇਗੀ ਨੌਕਰੀ, ਜਾਰੀ ਹੋਏ ਹੁਕਮ
ਭਾਰਤੀ ਮੁਤਾਬਕ ਜਾਂਚ ਦੌਰਾਨ ਇਹ ਤੱਥ ਵੀ ਸਾਹਮਣੇ ਆਇਆ ਕਿ ਕਈ ਨਵੇਂ ਵਿਆਹੇ ਜੋੜੇ ਵਿਆਹ ਦੀ ਉਮਰ ਤੋਂ ਘੱਟ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 9 ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਇੱਕ-ਇੱਕ ਕਾਂਢਿਆਰਾ ਅਤੇ ਹੰਡਿਆਇਆ ਥਾਣਿਆਂ ਵਿੱਚ ਜਦਕਿ 7 ਥਾਣਾ ਕੈਂਟ ਵਿੱਚ ਦਰਜ ਹਨ। ਭਾਰਤੀ ਅਨੁਸਾਰ 13 ਅਕਤੂਬਰ ਨੂੰ ਕੈਂਟ ਥਾਣੇ ਵਿੱਚ ਦਰਜ ਕੇਸ ਵਿੱਚ ਸ੍ਰੀਕਾਂਤ ਨਾਮਕ ਨੌਜਵਾਨ ਨੂੰ ਜਾਅਲੀ ਮੈਰਿਜ ਸਰਟੀਫਿਕੇਟ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂਕਿ ਹੰਡਿਆਇਆ ਥਾਣੇ ਵਿੱਚ ਦਰਜ ਕੇਸ ਵਿੱਚ ਅਸ਼ੀਸ਼ ਕੁਮਾਰ ਵਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਅਲੀ ਮੈਰਿਜ ਸਰਟੀਫਿਕੇਟ ਬਣਾ ਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਅਪਰਾਧ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਤਰੀ ਜੀ ਦੇ ਘਰ ਹੀ ਹੱਥ ਸਾਫ਼ ਕਰ ਗਏ ਚੋਰ, ਲੈ ਗਏ ਲੱਖਾਂ ਦਾ ਕੈਸ਼ ਤੇ ਗਹਿਣੇ
NEXT STORY