ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪਿਛਲੇ ਸਾਲ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਚੋਰੀ ਕਰਨ ਲਈ 25 ਲੱਖ ਜਾਅਲੀ ਵੋਟਾਂ ਦੀ ਵਰਤੋਂ ਕੀਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਫਿਲਹਾਲ ਉਹਨਾਂ ਦਾਅਵੇ 'ਤੇ ਤੁਰੰਤ ਕੋਈ ਜਵਾਬ ਨਹੀਂ ਆਇਆ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਪੱਤਰਕਾਰਾਂ ਨੂੰ ਕਿਹਾ, "ਮੈਂ ਜੋ ਕਹਿ ਰਿਹਾ ਹਾਂ ਉਹ 100% ਸੱਚ ਹੈ। ਇੱਕ ਪੂਰਾ ਰਾਜ (ਚੋਣ) ਚੋਰੀ ਹੋ ਗਿਆ।"
ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਸਾਰੇ ਸਰਵੇਖਣਾਂ ਨੇ ਹਰਿਆਣਾ ਵਿੱਚ ਕਾਂਗਰਸ ਦੀ ਜਿੱਤ ਦੀ ਭਵਿੱਖਬਾਣੀ ਕੀਤੀ ਸੀ ਪਰ ਨਤੀਜੇ ਬਿਲਕੁਲ ਉਲਟ ਸਨ। ਗਾਂਧੀ ਨੇ ਕਿਹਾ, "ਮੈਂ 'ਜੇਨ ਜੀ' ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਦੇਖਣ ਕਿ ਤੁਹਾਡਾ ਭਵਿੱਖ ਕਿਵੇਂ ਚੋਰੀ ਹੋ ਰਿਹਾ ਹੈ।" ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਬਿਆਨ ਦਾ ਵੀਡੀਓ ਦਿਖਾਇਆ, ਜਿਸ ਵਿੱਚ ਸੈਣੀ ਨੇ ਸਰਕਾਰ ਬਣਾਉਣ ਲਈ "ਪ੍ਰਬੰਧ" ਕਰਨ ਬਾਰੇ ਗੱਲ ਕੀਤੀ ਸੀ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਪੰਜ ਵੱਖ-ਵੱਖ ਤਰੀਕਿਆਂ ਨਾਲ 25,41,144 ਜਾਅਲੀ ਵੋਟਾਂ "ਵੋਟ" ਕੀਤੀਆਂ ਗਈਆਂ ਸਨ। ਅਕਤੂਬਰ 2024 ਵਿੱਚ ਹੋਈਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਕੁੱਲ 90 ਵਿੱਚੋਂ 48 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
ਪੜ੍ਹੋ ਇਹ ਵੀ : 'ਮੇਰੇ ਸਾਹਮਣੇ ਲਾਸ਼ਾਂ...', ਰੇਲ ਹਾਦਸੇ ਦੇ ਚਸ਼ਮਦੀਦ ਨੇ ਸੁਣਾਈਆਂ ਦਿਲ ਦਹਿਲਾ ਦੇਣ ਵਾਲੀਆਂ ਗੱਲ਼ਾਂ
ਕਾਂਗਰਸ ਨੇ 37 ਸੀਟਾਂ ਜਿੱਤੀਆਂ ਸਨ। ਇਸ ਤੋਂ ਪਹਿਲਾਂ 18 ਸਤੰਬਰ ਨੂੰ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਸੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ "ਲੋਕਤੰਤਰ ਦਾ ਕਾਤਲ ਕਰਨ ਵਾਲੇ" ਅਤੇ "ਵੋਟ ਚੋਰਾਂ" ਦੀ ਰੱਖਿਆਂ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗਿਆਨੇਸ਼ ਕੁਮਾਰ ਨੂੰ ਅਜਿਹੇ ਲੋਕਾਂ ਦਾ ਬਚਾਅ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।
ਪੜ੍ਹੋ ਇਹ ਵੀ : UP 'ਚ ਰੂਹ ਕੰਬਾਊ ਹਾਦਸਾ, ਰੇਲਵੇ ਸਟੇਸ਼ਨ 'ਤੇ ਲਾਸ਼ਾਂ ਦੇ ਉੱਡੇ ਚਿਥੜੇ, ਪਿਆ ਚੀਕ-ਚਿਹਾੜਾ
PM ਮੋਦੀ ਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਗੱਲਬਾਤ ਨੂੰ ਲੈ ਕੇ ਕਾਂਗਰਸ ਦਾ ਤਿੱਖਾ ਹਮਲਾ
NEXT STORY