ਥਾਣੇ : ਮਹਾਰਾਸ਼ਟਰ ਦੇ ਠਾਣੇ ਨੇੜੇ ਕਲਿਆਣ ਸ਼ਹਿਰ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਰਿਹਾਇਸ਼ੀ ਇਮਾਰਤ ਦੀਆਂ ਚਾਰ ਮੰਜ਼ਿਲਾਂ ਵਿੱਚੋਂ ਇੱਕ ਮੰਜ਼ਿਲ ਦੀ ਸਲੈਬ ਡਿੱਗਣ ਨਾਲ ਇੱਕ ਬੱਚੇ ਸਮੇਤ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਚਾਰ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦਾ ਵੀ ਪਤਾ ਲੱਗਾ ਹੈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਕਲਿਆਣ ਡੋਂਬੀਵਲੀ ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਮੌਤਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਪਹੁੰਚਾਓ ਹਸਪਤਾਲ, ਮਿਲਣਗੇ 25 ਹਜ਼ਾਰ ਰੁਪਏ
ਅਧਿਕਾਰੀ ਨੇ ਕਿਹਾ, "ਘਟਨਾਸਥਾਨ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਜਿਸ ਵਿੱਚ ਫਾਇਰ ਬ੍ਰਿਗੇਡ ਅਤੇ ਆਫ਼ਤ ਪ੍ਰਤੀਕਿਰਿਆ ਬਲ ਦੀਆਂ ਟੀਮਾਂ ਸ਼ਾਮਲ ਹਨ।" ਕਲਿਆਣ ਤਹਿਸੀਲਦਾਰ ਸਚਿਨ ਸ਼ੇਜਲ ਨੇ ਦੱਸਿਆ ਕਿ ਇੱਕ ਵਿਅਕਤੀ ਅਜੇ ਵੀ ਮਲਬੇ ਹੇਠ ਫਸਿਆ ਹੋਇਆ ਹੋ ਸਕਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਲਿਆਣ ਪੂਰਬ ਦੇ ਮੰਗਲ ਰਾਘੋ ਨਗਰ ਖੇਤਰ ਵਿੱਚ ਦੁਪਹਿਰ ਦੇ ਸਮੇਂ ਉਸ ਸਮੇਂ ਵਾਪਰੀ, ਜਦੋਂ ਸਪਤਸ਼ਰੁੰਗੀ ਇਮਾਰਤ ਦੀ ਦੂਜੀ ਮੰਜ਼ਿਲ ਦੀ ਸਲੈਬ ਡਿੱਗ ਗਈ ਸੀ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ : ਹੁਣ 3 ਮਹੀਨਿਆਂ ਦਾ ਇਕੱਠਾ ਮਿਲੇਗਾ ਮੁਫ਼ਤ ਰਾਸ਼ਨ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਫਰੀਦਾਬਾਦ: ਮਿੰਨੀ ਸਕੱਤਰੇਤ 'ਚ ਦੂਜੀ ਵਾਰ ਮਿਲੀ ਬੰਬ ਹੋਣ ਦੀ ਧਮਕੀ, ਮੱਚੀ ਹਫ਼ੜਾ-ਦਫ਼ੜੀ
NEXT STORY