ਬਾੜਮੇਰ- ਰਾਜਸਥਾਨ ਦੇ ਬਾੜਮੇਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਰਿਵਾਰ ਨੇ ਖ਼ੁਦ ਨੂੰ ਖ਼ਤਮ ਕਰ ਲਿਆ। ਇਕ ਜੋੜੇ ਨੇ ਆਪਣੇ ਦੋ ਨਿੱਕੇ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਇਹ ਹੈਰਾਨ ਕਰਨ ਵਾਲੀ ਘਟਨਾ ਉਹ ਵੇਲੇ ਸਾਹਮਣੇ ਆਈ ਜਦੋਂ ਬੁੱਧਵਾਰ ਸਵੇਰੇ ਗੁਆਂਢੀਆਂ ਨੇ ਘਰ 'ਚ ਮਾਸੂਮ ਬੱਚਿਆਂ ਦੀ ਚਹਿਲ-ਪਹਿਲ ਨਹੀਂ ਵੇਖੀ। ਜਦੋਂ ਗੁਆਂਢੀਆਂ ਨੇ ਘਰ ਦੇ ਅੰਦਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਘਰ ਦੇ ਪਾਣੀ ਦੇ ਟਾਂਕੇ ਵਿਚ ਜੋੜੇ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਤੈਰਦੀਆਂ ਹੋਈਆਂ ਮਿਲੀਆਂ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ।
ਮੌਕੇ 'ਤੇ ਪਹੁੰਚੀ ਪੁਲਸ ਨੇ ਸਖ਼ਤ ਮੁਸ਼ੱਕਤ ਮਗਰੋਂ ਚਾਰੋਂ ਲਾਸ਼ਾਂ ਨੂੰ ਟਾਂਕੇ ਵਿਚੋਂ ਬਾਹਰ ਕੱਢਿਆ। ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪੁਲਸ ਮੁਤਾਬਕ ਅਜੇ ਤੱਕ ਖੁਦਕੁਸ਼ੀ ਦੇ ਪਿੱਛੇ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ। ਪੁਲਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਗੁਆਂਢੀਆਂ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਮਗਰੋਂ ਹੀ ਸਮੂਹਿਕ ਖੁਦਕੁਸ਼ੀ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ। ਸਥਾਨਕ ਲੋਕ ਹੈਰਾਨ ਹਨ ਕਿ ਅਜਿਹਾ ਕੀ ਹੋ ਗਿਆ ਕਿ ਜਿਸ ਕਾਰਨ ਪੂਰਾ ਪਰਿਵਾਰ ਖੁਦਕੁਸ਼ੀ ਕਰ ਗਿਆ।
Corona Vaccine: ਕੀ ਕੋਰੋਨਾ ਵੈਕਸੀਨ ਕਾਰਣ ਹੋਈਆਂ ਮੌਤਾਂ ! ICMR-AIIMS ਦੀ ਰਿਪੋਰਟ ’ਚ ਵੱਡਾ ਖ਼ੁਲਾਸਾ
NEXT STORY