ਪੁਣੇ- ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ 'ਚ ਇਕ ਜੋੜੇ ਅਤੇ ਉਨ੍ਹਾਂ ਦੀ 19 ਸਾਲਾ ਧੀ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਪੁਲਸ ਨੇ ਕਿਹਾ ਕਿ ਮੌਕੇ ਤੋਂ ਬਰਾਮਦ ਇਕ ਸੁਸਾਈਡ ਨੋਟ 'ਚ ਆਰਥਿਕ ਤੰਗੀ ਦਾ ਜ਼ਿਕਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਵਿਨੋਦ ਪਿੱਲਈ (50) ਦੀ ਮੌਤ ਸ਼ਨੀਵਾਰ ਨੂੰ ਹੋਈ, ਜਦੋਂ ਕਿ ਉਸ ਦੀ ਪਤਨੀ ਸ਼੍ਰੀਜਾ ਪਿੱਲਈ (45) ਅਤੇ ਉਨ੍ਹਾਂ ਦੀ ਧੀ ਪੂਰਨਿਮਾ ਪਿੱਲਈ ਨੂੰ ਡਾਕਟਰਾਂ ਨੇ ਐਤਵਾਰ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਕਿਹਾ,"ਇਹ ਘਟਨਾ ਸ਼ਹਿਰ ਦੇ ਮੋਰਵਾੜੀ 'ਚ ਵਾਪਰੀ।"
ਇਹ ਪਰਿਵਾਰ ਮੂਲ ਰੂਪ 'ਚ ਕੇਰਲਾ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ ਪਿੰਪਰੀ ਖੇਤਰ 'ਚ ਰਹਿ ਰਿਹਾ ਸੀ। ਮੌਕੇ ਤੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ, ਜਿਸ 'ਚ ਆਰਥਿਕ ਤੰਗੀ ਦਾ ਜ਼ਿਕਰ ਕੀਤਾ ਗਿਆ ਹੈ। ਇਸ 'ਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਇਸ ਕਦਮ ਲਈ ਕੋਈ ਹੋਰ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਮੋਰਵਾੜੀ ਦੇ ਇਕ ਸਕੂਲ 'ਚ ਕੋਆਰਡੀਨੇਟਰ ਵਜੋਂ ਕੰਮ ਕਰਨ ਵਾਲੀ ਸ਼੍ਰੀਜਾ ਦੇ ਕੰਮ 'ਤੇ ਨਹੀਂ ਆਉਣ ਕਾਰਨ ਸਹਿਕਰਮੀਆਂ ਨੇ ਉਸ ਨੂੰ ਫੋਨ ਕੀਤਾ ਪਰ ਕੋਈ ਜਵਾਬ ਨਹੀਂ ਮਿਲਿਆ।
ਅਧਿਕਾਰੀ ਨੇ ਕਿਹਾ,''ਉਸ ਦੇ ਸਹਿਕਰਮੀਆਂ ਨੇ ਫਿਰ ਉਸ ਦੇ ਰਿਸ਼ਤੇਦਾਰਾਂ ਨੂੰ ਫੋਨ ਕੀਤਾ, ਉਨ੍ਹਾਂ ਨੇ ਵੀ ਉਨ੍ਹਾਂ ਨਾਲ ਸੰਪਰਕ ਦੀ ਕੋਸ਼ਿਸ਼ ਕੀਤੀ ਪਰ ਸਫ਼ਲਤਾ ਨਹੀਂ ਮਿਲੀ। ਇਸ ਤੋਂ ਬਾਅਦ ਕੋਲ ਹੀ ਰਹਿਣ ਵਾਲੇ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਪਿਲਈ ਦੇ ਘਰ ਪਹੁੰਚੇ ਤਾਂ ਦਰਵਾਜ਼ਾ ਖੁੱਲ੍ਹਾ ਦੇਖਿਆ।'' ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਜੋੜੇ ਅਤੇ ਉਨ੍ਹਾਂ ਦੀ ਧੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਨੂੰ ਵਿਨੋਦ ਦੀ ਮੌਤ ਹੋ ਗਈ ਅਤੇ ਸ਼੍ਰੀਜਾ ਅਤੇ ਪੂਰਨਿਮਾ ਨੇ ਐਤਵਾਰ ਨੂੰ ਦਮ ਤੋੜ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੇਸ਼ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ, 30 ਸਾਲਾਂ ਤੋਂ ਇਨਸਾਫ਼ ਦੀ ਉਡੀਕ 'ਚ 80,000 ਮਾਮਲੇ
NEXT STORY