ਨੈਸ਼ਨਲ ਡੈਸਕ- ਇਕ ਪਰਿਵਾਰ ਦੇ 5 ਲੋਕਾਂ ਵਲੋਂ ਜ਼ਹਿਰ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਹਿਰ ਖਾਣ ਨਾਲ ਜੋੜੇ ਦੀ ਮੌਤ ਹੋ ਗਈ ਅਤੇ ਤਿੰਨ ਬੱਚੇ ਬੀਮਾਰ ਹੋ ਗਏ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਬਿਹਾਰ 'ਚ ਬਾਂਕਾ ਜ਼ਿਲ੍ਹੇ ਦੇ ਬਲੁਆ ਪਿੰਡ 'ਚ ਸ਼ੁੱਕਰਵਾਰ ਦੇਰ ਰਾਤ ਕਨਹਾਯ ਮਹਤੋ (40) ਸਮੇਤ ਉਸ ਦੇ ਪਰਿਵਾਰ ਦੇ 5 ਲੋਕਾਂ ਨੇ ਜ਼ਹਿਰ ਖਾ ਲਿਆ। ਸਾਰੇ ਲੋਕਾਂ ਨੂੰ ਪਿੰਡ ਵਾਸੀਆਂ ਨੇ ਰੈਫਰਲ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਸ਼ੁਰੂਆਤੀ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਡ ਲਈ ਭਾਗਲਪੁਰ ਦੇ ਜਵਾਹਰਲਾਲ ਨਹਿਰੂ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਉਦੋਂ ਰਸਤੇ 'ਚ ਕਨਹਾਯ ਮਹਤੋ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!
ਸੂਤਰਾਂ ਨੇ ਦੱਸਿਆ ਕਿ ਜਵਾਹਰਲਾਲ ਨਹਿਰੂ ਮੈਡੀਕਲ ਕਾਲਜ ਹਸਪਤਾਲ 'ਚ ਇਲਾਜ ਦੌਰਾਨ ਕਨਹਾਯ ਮਹਤੋ ਦੀ ਪਤਨੀ ਗੀਤਾ ਦੇਵੀ (35) ਦੀ ਵੀ ਮੌਤ ਹੋ ਗਈ। ਕਨਹਾਯ ਮਹਤੋ ਦੇ ਤਿੰਨ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਕਨਹਾਯ ਮਹਤੋ ਦੇ ਘਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਕਨਹਾਯ ਮਹਤੋ ਨੇ ਨਿੱਜੀ ਬੈਂਕ ਤੋਂ ਲੋਨ ਲਿਆ ਸੀ। ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਕਨਹਾਯ ਮਹਤੋ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਜ਼ਹਿਰ ਖਾ ਲਿਆ ਸੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਰਕ 'ਚ ਖੇਡ ਰਹੇ 6 ਸਾਲਾ ਬੱਚੇ ਨੂੰ ਲੱਗਾ ਕਰੰਟ, ਹੋਈ ਮੌਤ, ਪਿਆ ਚੀਕ-ਚਿਹਾੜਾ
NEXT STORY