ਨੋਇਡਾ- ਉੱਤਰ ਪ੍ਰਦੇਸ਼ ਦੇ ਨੋਇਡਾ ਜ਼ਿਲ੍ਹੇ ਦੇ ਫੇਸ-2 ਖੇਤਰ 'ਚ ਫੋਨ 'ਚ ਆਨਲਾਈਨ ਗੇਮ ਖੇਡਣ ਤੋਂ ਮਨ੍ਹਾ ਕਰਨ 'ਤੇ ਇਕ 15 ਸਾਲਾ ਮੁੰਡੇ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਬੁਲਾਰੇ ਨੇ ਦੱਸਿਆ ਕਿ 15 ਸਾਲਾ ਕੋਮਲ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਆਨਲਾਈਨ ਗੇਮ ਖੇਡਣ ਤੋਂ ਮਨ੍ਹਾ ਕੀਤਾ ਅਤੇ ਉਸ ਦਾ ਮੋਬਾਇਲ ਫੋਨ ਆਪਣੇ ਕੋਲ ਰੱਖ ਲਿਆ। ਇਸ ਗੱਲ ਤੋਂ ਗੁੱਸੇ ਕੋਮਲ ਨੇ ਘਰ ਕੋਲ ਇਕ ਨਿਰਮਾਣ ਅਧੀਨ ਸੋਸਾਇਟੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਦਿੱਲੀ : ਪਤਨੀ ਅਤੇ 2 ਪੁੱਤਰਾਂ ਦਾ ਕਤਲ ਕਰਨ ਤੋਂ ਬਾਅਦ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਇਸ ਵਿਚ ਬਿਸਰਖ ਖੇਤਰ 'ਚ ਇਕ ਸੋਸਾਇਟੀ 'ਚ ਰਹਿਣ ਵਾਲੇ ਉਮੇਸ਼ ਦੀਕਸ਼ਤ (35) ਨੇ ਮਾਨਸਿਕ ਤਣਾਅ ਕਾਰਨ ਬੁੱਧਵਾਰ ਰਾਤ ਜ਼ਹਿਰ ਖਾ ਲਿਆ। ਗੰਭੀਰ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਚੋਰੀ ਮਗਰੋਂ ਘਰੇ ਆ ਕੇ ਖੋਲ੍ਹਿਆ ਬੈਗ ਤਾਂ ਲੱਖਾਂ ਰੁਪਏ ਵੇਖ ਚੋਰ ਨੂੰ ਪਿਆ ਦਿਲ ਦਾ ਦੌਰਾ
ਹਾਈ ਕੋਰਟ ਨੇ ਬਿਨਾਂ ਵੀਜ਼ੇ ਦੇ ਭਾਰਤ ਆਉਣ ਵਾਲੀ ਅਮਰੀਕੀ ਬੀਬੀ ਦੀ ਸਜ਼ਾ ਕੀਤੀ ਘੱਟ
NEXT STORY