ਲਖਨਊ- ਰਾਜਧਾਨੀ ਲਖਨਊ ਦੇ ਹਜ਼ਰਤਗੰਜ ਦੇ ਗੋਲਫ ਸਕੁਏਅਰ ਇਲਾਕੇ ’ਚ ਉਨਾਓ ਦੇ ਆਸੀਵਾਨ ਦੇ ਇਕ ਪਰਿਵਾਰ ਦੇ 8 ਮੈਂਬਰਾਂ ਨੇ ਐਤਵਾਰ ਸਵੇਰੇ ਸਮੂਹਿਕ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਸਮੇਂ ਸਿਰ ਦਖਲ ਦੇ ਕੇ ਉਨ੍ਹਾਂ ਦੀ ਜਾਨ ਬਚਾਅ ਲਈ।
ਪਰਿਵਾਰ ਦੇ 3 ਮੈਂਬਰਾਂ ਨੇ ਪਹਿਲਾਂ ਆਪਣੇ ’ਤੇ ਪੈਟਰੋਲ ਛਿੜਕ ਲਿਆ। ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਉਨ੍ਹਾਂ ਦੀ ਜਾਨ ਬਚਾਈ। ਪਰਿਵਾਰ ਦੇ ਮੁਖੀ ਜਗਦੀਸ਼ ਯਾਦਵ ਦਾ ਦੋਸ਼ ਹੈ ਕਿ ਆਸੀਵਾਨ ਪੁਲਸ ਨੇ ਪਿੰਡ ਦੇ ਝਗੜੇ ’ਚ ਉਸ ਵਿਰੁੱਧ ਇਕਪਾਸੜ ਕਾਰਵਾਈ ਕੀਤੀ ਤੇ ਵਿਰੋਧੀ ਧਿਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਵਿਰੋਧ ਕਰਨ ਲਈ ਉਹ ਤੇ ਉਸ ਦੇ ਪਰਿਵਾਰ ਦੇ ਮੈਂਬਰ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਲਈ ਲਖਨਊ ਆਏ ਸਨ।
ਹਜ਼ਰਤਗੰਜ ਦੇ ਏ. ਸੀ. ਪੀ. ਵਿਕਾਸ ਕੁਮਾਰ ਜੈਸਵਾਲ ਨੇ ਦੱਸਿਆ ਕਿ ਪੂਰੇ ਪਰਿਵਾਰ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਉਨਾਓ ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪਰਿਵਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਕਿਸੇ ਨੇ ਉਨ੍ਹਾਂ ਨੂੰ ਖੁਦਕੁਸ਼ੀ ਲਈ ਉਕਸਾਇਆ ਸੀ?
30 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਇਹ ਜ਼ਰੂਰੀ ਕੰਮ ਨਹੀਂ ਤਾਂ...
NEXT STORY