ਮੁੰਬਈ (ਬਿਊਰੋ) - ਜਨਸੈਨਾ ਦੇ ਸੰਸਥਾਪਕ ਅਤੇ ਪ੍ਰਸਿੱਧ ਅਦਾਕਾਰ ਪਵਨ ਕਲਿਆਣ ਨੇ ਆਂਧਰਾ ਪ੍ਰਦੇਸ਼ ਦੇ ਪੀਥਾਪੁਰਮ ਵਿਧਾਨ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਦੱਸ ਦਈਏ ਕਿ ਲੋਕ ਸਭਾ ਦੇ ਨਾਲ-ਨਾਲ ਸੂਬੇ ’ਚ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ। ਨਾਮਜ਼ਦਗੀ ਦੇ ਨਾਲ ਦਾਇਰ ਹਲਫ਼ਨਾਮੇ ’ਚ ਉਨ੍ਹਾਂ ਨੇ ਆਪਣੀ ਜਾਇਦਾਦ ਦਾ ਵੇਰਵਾ ਵੀ ਦਿੱਤਾ ਹੈ। ਹਲਫਨਾਮੇ ਦੇ ਅਨੁਸਾਰ ਪਵਨ ਕਲਿਆਣ ਨੇ ਐਲਾਨ ਕੀਤਾ ਕਿ ਉਸ ਦੇ ਪਰਿਵਾਰ ਕੋਲ 164.53 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਹੈ, ਜਦਕਿ ਉਸ ਦੀ ਆਮਦਨ ਪਿਛਲੇ ਚਾਰ ਸਾਲਾਂ ਤੋਂ ਲੱਗਭਗ 60 ਕਰੋੜ ਰੁਪਏ ’ਤੇ ਸਥਿਰ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਨੇ ਲੋਕ ਸਭਾ ਚੋਣ!
ਚੋਣ ਅਧਿਕਾਰੀਆਂ ਦੇ ਸਾਹਮਣੇ ਦਾਇਰ ਹਲਫਨਾਮੇ ਅਨੁਸਾਰ ਅਦਾਕਾਰ ਅਤੇ ਸਿਆਸੀ ਨੇਤਾ ’ਤੇ 65.77 ਕਰੋੜ ਰੁਪਏ ਦੀਆਂ ਦੇਣਦਾਰੀਆਂ ਹਨ। ਉਥੇ ਹੀ ਪਵਨ ਕਲਿਆਣ ਦੇ ਪਰਿਵਾਰ ਕੋਲ 46.17 ਕਰੋੜ ਰੁਪਏ ਦੀ ਚੱਲ ਜਾਇਦਾਦ ਅਤੇ 118.36 ਕਰੋੜ ਰੁਪਏ ਦੀ ਅਚੱਲ ਜਾਇਦਾਦ ਹੈ। ਉਨ੍ਹਾਂ ਦੇ ਪਰਿਵਾਰ ’ਚ 4 ਬੱਚੇ ਵੀ ਹਨ। ਉਨ੍ਹਾਂ ਨੇ 2018-19 ਦੀ ਇਨਕਮ ਟੈਕਸ ਰਿਟਰਨ ਵਿਚ 1.10 ਕਰੋੜ ਰੁਪਏ ਦਾ ਘਾਟਾ ਦਿਖਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਲੋਕ ਸਭਾ ਚੋਣਾਂ 2024: ਤੀਜੇ ਗੇੜ ਦੀਆਂ ਚੋਣਾਂ ’ਚ ਕਈ ਦਿੱਗਜਾਂ ਦੀ ਸਾਖ ਦਾਅ ’ਤੇ
NEXT STORY