ਗੁਹਾਟੀ (ਭਾਸ਼ਾ) : ਅਸਾਮ ਦੇ ਮਸ਼ਹੂਰ ਸੰਗੀਤਕਾਰ ਰਮਨ ਬਰੂਆ ਸੋਮਵਾਰ ਨੂੰ ਲਾਪਤਾ ਹੋ ਗਏ। ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਬਰੂਆ (84) ਸਵੇਰੇ ਗੁਹਾਟੀ ਦੇ ਲਤਾਸਿਲ ਇਲਾਕੇ 'ਚ ਸਥਿਤ ਆਪਣੇ ਘਰ ਤੋਂ ਨੇੜਲੇ ਮੰਦਰ ਜਾਣ ਲਈ ਨਿਕਲੇ ਸਨ ਅਤੇ ਦੇਰ ਸ਼ਾਮ ਤੱਕ ਵਾਪਸ ਨਹੀਂ ਆਏ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਕਿਹਾ ਕਿ ਉਹ ਬਰੂਆ ਦੇ ਅਚਾਨਕ ਲਾਪਤਾ ਹੋਣ 'ਤੇ ਬੇਹੱਦ ਚਿੰਤਤ ਹਨ। ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਵਿਚ ਕਿਹਾ, "ਉਨ੍ਹਾਂ ਦੇ ਲਾਪਤਾ ਹੋਣ ਨਾਲ ਉਸ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨੂੰ ਚਿੰਤਾ ਹੋਈ ਹੈ।" ਉਨ੍ਹਾਂ ਗੁਹਾਟੀ ਦੇ ਪੁਲਸ ਕਮਿਸ਼ਨਰ ਦਿਗੰਤ ਬੋਰਾ ਨੂੰ ਉਨ੍ਹਾਂ (ਬਰੂਆ) ਦਾ ਪਤਾ ਲਗਾਉਣ ਲਈ ਤੁਰੰਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ।'' ਮਸ਼ਹੂਰ ਰੇਡੀਓ ਕਲਾਕਾਰ ਬਰੂਆ ਨੇ ਕਈ ਅਸਾਮੀ ਫਿਲਮਾਂ ਲਈ ਸੰਗੀਤ ਤਿਆਰ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਣੇ ਦੀ ਅਦਾਲਤ ਨੇ ਪੂਜਾ ਖੇਡਕਰ ਦੀ ਮਾਂ ਨੂੰ ਭੇਜਿਆ ਜੇਲ੍ਹ, ਜ਼ਮਾਨਤ ਅਰਜ਼ੀ ਵੀ ਕੀਤੀ ਖ਼ਾਰਜ
NEXT STORY