ਐਂਟਰਟੇਨਮੈਂਟ ਡੈਸਕ- ਦੇਸ਼ ਭਰ ਵਿਚ ਆਏ ਦਿਨ ਮਸ਼ਹੂਰ ਸੋਸ਼ਲ ਮੀਡੀਆ ਸੈਲੀਬ੍ਰਿਟੀਜ਼ ਨੂੰ ਨਿਸ਼ਾਨ ਬਣਾਇਆ ਜਾ ਰਿਹਾ ਹੈ। ਹਾਲ ਹੀ ਵਿਚ ਪੰਜਾਬ ਦੇ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਕਾਰਤਿਕ ਬੱਗਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਥੇ ਹੀ ਹੁਣ ਮਸ਼ਹੂਰ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਸੀ ਪਰ ਪੁਲਸ ਦੀ ਮੁਸਤੈਦੀ ਨਾਲ ਬਦਮਾਸ਼ ਅਜਿਹਾ ਕਰਨ ਵਿਚ ਕਾਮਯਾਬ ਨਾ ਹੋ ਸਕੇ।
ਇਹ ਵੀ ਪੜ੍ਹੋ: ਉਤਰਾਖੰਡ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਫਰਹਾਨ ਅਖਤਰ, ਪ੍ਰਭਾਵਿਤ ਲੋਕਾਂ ਨੂੰ ਦਾਨ ਕੀਤੇ 50 ਫੋਨ
ਦਰਅਸਲ ਗੁਰੁਗ੍ਰਾਮ ਪੁਲਸ ਅਤੇ ਹਰਿਆਣਾ ਐੱਸ.ਟੀ.ਐੱਫ. ਨੇ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਰਾਹੁਲ ਫਾਜ਼ਿਲਪੁਰੀਆ ਦੇ ਫਾਇਨੈਂਸਰ ਰੋਹਿਤ ਸ਼ੌਕੀਨ ਦੀ ਹੱਤਿਆ ਤੋਂ ਬਾਅਦ ਮਿਲੀ ਗੁਪਤ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ। ਪੁਲਸ ਨੇ ਵਜੀਰਪੁਰ, ਪਟੌਦੀ ਰੋਡ 'ਤੇ ਟ੍ਰੈਪ ਲਗਾ ਕੇ 5 ਸ਼ਾਰਪ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ।
ਇਹ ਵੀ ਪੜ੍ਹੋ: ਵੱਡੀ ਖਬਰ; ਗੋਲੀਆਂ ਨਾਲ ਭੁੰਨ'ਤਾ ਮਸ਼ਹੂਰ ਕਾਮੇਡੀਅਨ
ਇਹ ਸ਼ੂਟਰ ਬਿਨਾਂ ਨੰਬਰ ਪਲੇਟ ਵਾਲੀ ਇਨੋਵਾ ਗੱਡੀ ਵਿਚ ਸਵਾਰ ਸਨ, ਜਿਵੇਂ ਹੀ ਪੁਲਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਉਸ ਵਿੱਚ ਸਵਾਰ ਹਥਿਆਰਬੰਦ ਬਦਮਾਸ਼ਾਂ ਨੇ ਪੁਲਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ 4 ਬਦਮਾਸ਼ਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ। 5ਵੇਂ ਸ਼ੂਟਰ ਨੂੰ ਵੀ ਪੁਲਸ ਨੇ ਘੇਰਾਬੰਦੀ ਕਰਕੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ influencer ਨੇ ਬਸਪਾ ਮੁਖੀ ਮਾਇਆਵਤੀ ਨੂੰ ਕਿਹਾ 'ਮੰਮੀ', ਦਰਜ ਹੋ ਗਈ FIR
ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ਾਂ ਦੀ ਪਛਾਣ ਝੱਜਰ ਦੇ ਵਿਨੋਦ ਪਹਿਲਵਾਨ, ਸੋਨੀਪਤ ਦੇ ਪਦਮ ਉਰਫ਼ ਰਾਜਾ, ਸ਼ੁਭਮ ਉਰਫ਼ ਕਾਲਾ, ਗੌਤਮ ਉਰਫ਼ ਗੋਗੀ ਅਤੇ ਆਸ਼ੀਸ਼ ਉਰਫ਼ ਆਸ਼ੂ ਵਜੋਂ ਹੋਈ ਹੈ। ਇਹ ਸਾਰੇ ਵਿਦੇਸ਼ ਵਿਚ ਬੈਠੇ ਗੈਂਗਸਟਰ ਰੋਹਿਤ ਸਿਰਧਾਨੀਆ ਅਤੇ ਦੀਪਕ ਨਾਂਦਲ ਲਈ ਕੰਮ ਕਰਦੇ ਸਨ। ਜਖ਼ਮੀ 4 ਬਦਮਾਸ਼ਾਂ ਨੂੰ ਗੁਰੂਗ੍ਰਾਮ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਹਥਿਆਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਨਹੀਂ ਦੇਖ ਸਕੋਗੇ ਭਾਰਤ-ਪਾਕਿ ਦਾ ਮਹਾਮੁਕਾਬਲਾ ! ਉੱਠੀ Live Telecast ਰੋਕਣ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
FIDE World Cup ਦੀ ਮੇਜ਼ਬਾਨੀ ਕਰਨਾ ਭਾਰਤ ਲਈ ਖੁਸ਼ੀ ਵਾਲੀ ਗੱਲ : PM ਮੋਦੀ
NEXT STORY