ਐਂਟਰਟੇਨਮੈਂਟ ਡੈਸਕ - ਉੱਤਰ ਪ੍ਰਦੇਸ਼ ਦੇ ਹਾਥਰਸ ਦੀ ਰਹਿਣ ਵਾਲੀ 23 ਸਾਲਾ ਪ੍ਰਸਿੱਧ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਲ ਛਵੀ ਵਰਸ਼ਨੇ ਅਤੇ ਉਸ ਦੀ ਮਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਛਵੀ ਆਪਣੇ ਪਰਿਵਾਰ ਨਾਲ ਸੋਮਵਾਰ ਦੇਰ ਰਾਤ ਉਜੈਨ ਦੇ ਮਹਾਕਾਲ ਮੰਦਰ ਦੇ ਦਰਸ਼ਨਾਂ ਲਈ ਨਿਕਲੀ ਸੀ ਅਤੇ ਮੰਗਲਵਾਰ ਤੜਕੇ ਉਨ੍ਹਾਂ ਦੀ ਕਾਰ ਮੱਧ ਪ੍ਰਦੇਸ਼ ਦੇ ਰਾਮਾਖੇੜੀ ਪਿੰਡ ਨੇੜੇ ਇੱਕ ਟਰੱਕ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦੀ ਮੌਤ

ਹਾਦਸਾ ਇੰਨਾ ਭਿਆਨਕ ਸੀ ਕਿ ਛਵੀ ਅਤੇ ਉਸਦੀ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ਸਵਾਰ ਉਸ ਦੇ ਪਿਤਾ, ਇਕ ਰਿਸ਼ਤੇਦਾਰ ਅਤੇ ਡਰਾਈਵਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਬੜੌਦ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਮਗਰੋਂ ਛਵੀ ਕਾਰ ਤੋਂ ਬਾਹਰ ਡਿੱਗ ਪਈ, ਜਦੋਂਕਿ ਉਸ ਦੀ ਮਾਂ ਕਾਰ ਅੰਦਰ ਬੁਰੀ ਤਰ੍ਹਾਂ ਫਸ ਗਈ, ਜਿਨ੍ਹਾਂ ਨੂੰ ਕੱਢਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ, ਅਮਰੀਕਾ 'ਚ ਇਲਾਜ ਦੌਰਾਨ ਤੋੜਿਆ ਦਮ

ਛਵੀ ਦੇ ਚਚੇਰੇ ਭਰਾ ਸਚਿਨ ਦੇ ਅਨੁਸਾਰ, ਉਹ ਬਚਪਨ ਤੋਂ ਹੀ ਇੱਕ ਹੁਸ਼ਿਆਰ ਵਿਦਿਆਰਥਣ ਸੀ। 2021 ਵਿੱਚ, ਉਸਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ। ਸ਼ੁਰੂ ਵਿੱਚ, ਛਵੀ ਨੇ ਆਪਣੀ ਰੋਜ਼ਾਨਾ ਜ਼ਿੰਦਗੀ ਬਾਰੇ ਵਲੌਗ ਬਣਾਏ, ਪਰ ਬਾਅਦ ਵਿੱਚ ਔਨਲਾਈਨ ਗੇਮਿੰਗ ਨਾਲ ਸਬੰਧਤ ਵੀਡੀਓ ਬਣਾਉਣੇ ਸ਼ੁਰੂ ਕਰ ਦਿੱਤੇ। ਹੌਲੀ-ਹੌਲੀ, ਸੋਸ਼ਲ ਮੀਡੀਆ 'ਤੇ ਉਸਦੀ ਪ੍ਰਸਿੱਧੀ ਤੇਜ਼ੀ ਨਾਲ ਵਧੀ। ਅੱਜ, ਉਸਦੇ ਯੂਟਿਊਬ ਚੈਨਲ ਦੇ 700,000 ਤੋਂ ਵੱਧ ਫਾਲੋਅਰਜ ਹਨ, ਅਤੇ ਉਸਨੂੰ ਇੰਸਟਾਗ੍ਰਾਮ 'ਤੇ 100,000 ਤੋਂ ਵੱਧ ਲੋਕ ਫਾਲੋ ਕਰਦੇ ਹਨ।
ਇਹ ਵੀ ਪੜ੍ਹੋ: "ਔਰਤਾਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਟ੍ਰੋਲ ਕਰਨਾ ਬੰਦ ਕਰੋ"; ਅਦਾਕਾਰਾ ਕ੍ਰਿਤੀ ਸੈਨਨ ਦੇ ਹੱਕ 'ਚ ਆਏ ਰਾਹੁਲ ਗਾਂਧੀ

ਇਹ ਵੀ ਪੜ੍ਹੋ: ਦਿੱਗਜ ਅਦਾਕਾਰਾ ਅਰੁਣਾ ਈਰਾਨੀ ਦੇ ਘਰ ਪਸਰਿਆ ਮਾਤਮ, ਪਤੀ ਦੀ ਹਾਰਟ ਅਟੈਕ ਨਾਲ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੱਖੜੀ ਤੋਂ ਪਹਿਲਾਂ ਭਰਾ ਨੇ 2 ਸਕੀਆਂ ਭੈਣਾਂ ਦਾ ਕੀਤਾ ਕਤਲ, ਜੀਜੇ ਨੂੰ ਵੀ ਕੀਤਾ ਜ਼ਖ਼ਮੀ
NEXT STORY