ਜੈਪੁਰ- ਰਾਜਸਥਾਨ ਦੇ ਜੈਪੁਰ ਦੇ ਮੁਰਲੀਪੁਰਾ ਥਾਣਾ ਖੇਤਰ 'ਚ ਸਥਿਤ ਫੈਨ ਬੈਲਟ ਦੇ ਇਕ ਗੋਦਾਮ 'ਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਮੁਤਾਬਕ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਮੁਰਲੀਪੁਰਾ ਪੁਲਸ ਸਟੇਸ਼ਨ ਦੇ ਅਧਿਕਾਰੀ ਵਰਿੰਦਰ ਕੁਰਿਲ ਨੇ ਦੱਸਿਆ ਕਿ ਅੱਗ ਬੁਝਾਉਣ ਲਈ 24 ਤੋਂ ਵੱਧ ਫਾਇਰ ਇੰਜਣਾਂ ਨੂੰ ਤਾਇਨਾਤ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਗੋਦਾਮ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੱਤ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਫੈਨ ਬੈਲਟ ਗੋਦਾਮ ਯੂਕੋ ਬੈਂਕ ਦੇ ਉੱਪਰ ਬਣਿਆ ਹੋਇਆ ਸੀ ਅਤੇ ਭਿਆਨਕ ਅੱਗ ਕਾਰਨ ਉੱਥੇ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਪੁਲੀਸ ਨੇ ਦੋਵੇਂ ਪਾਸੇ ਦੀ ਆਵਾਜਾਈ ਨੂੰ ਡਾਇਵਰਟ ਦਿੱਤਾ ਹੈ। ਇਸ ਤੋਂ ਇਲਾਵਾ ਪੁਲਸ ਨੇ ਇਲਾਕੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਲੇ-ਦੁਆਲੇ ਬਿਜਲੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਨਾਲ ਹੀ ਪ੍ਰਭਾਵਿਤ ਖੇਤਰ ਨੂੰ ਘੇਰ ਲਿਆ ਗਿਆ ਹੈ।
ਇਸ ਦੇ ਨਾਲ ਹੀ ਅੱਗ ਲੱਗਣ ਕਾਰਨ ਸਥਾਨਕ ਲੋਕਾਂ 'ਚ ਦਹਿਸ਼ਤ ਫੈਲ ਗਈ ਪਰ ਅਧਿਕਾਰੀਆਂ ਨੇ ਤੁਰੰਤ ਆਲੇ-ਦੁਆਲੇ ਦੇ ਇਲਾਕਿਆਂ ਨੂੰ ਖਾਲੀ ਕਰਵਾ ਕੇ ਸਥਿਤੀ 'ਤੇ ਕਾਬੂ ਪਾਇਆ।
ਭਾਰਤੀ ਰੇਲਵੇ ਦਾ 1.31 ਲੱਖ ਕਰੋੜ ਰੁਪਏ ਦਾ ਪ੍ਰੋਜੈਕਟ ਕਾਰਗਿਲ ਨਾਲ ਵਧਾਏਗਾ ਸੰਪਰਕ
NEXT STORY