ਫਰੀਦਾਬਾਦ (ਭਾਸ਼ਾ)- ਹਰਿਆਣਾ ਦੇ ਫਰੀਦਾਬਾਦ 'ਚ ਸਿਰਫ਼ 500 ਰੁਪਏ ਲਈ ਇਕ ਵਿਅਕਤੀ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਅਨੁਸਾਰ ਘਟਨਾ ਸ਼ਨੀਵਾਰ ਦੇਰ ਰਾਤ ਚਾਂਦਪੁਰ ਪਿੰਡ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਲਾਉਦੀਨ ਵਜੋਂ ਹੋਈ ਹੈ, ਜੋ ਚਾਂਦਪੁਰ 'ਚ ਪਿਛਲੇ 7-8 ਸਾਲਾਂ ਤੋਂ ਰਹਿ ਰਿਹਾ ਸੀ ਅਤੇ ਛੋਟਾ-ਮੋਟਾ ਕੰਮ ਕਰ ਕੇ ਆਪਣੇ ਅਤੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਿਹਾ ਸੀ।
ਅਧਿਕਾਰੀ ਨੇ ਦੱਸਿਆ ਕਿ ਸਲਾਉਦੀਨ ਨੇ ਪਿੰਡ ਦੇ ਹੀ ਰਹਿਣ ਵਾਲੇ ਪਵਨ ਨਾਂ ਦੇ ਇਕ ਨੌਜਵਾਨ ਤੋਂ 500 ਰੁਪਏ ਉਧਾਰ ਲਏ ਸਨ ਅਤੇ ਇਸ ਨੂੰ ਨਹੀਂ ਚੁਕਾ ਪਾਉਣ ਕਾਰਨ ਦੋਸ਼ੀ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਬੁਲਾਰੇ ਨੇ ਦੱਸਿਆ ਕਿ ਜਦੋਂ ਸਲਾਉਦੀਨ ਦੇ ਬੱਚਿਆਂ ਨੇ ਆਪਣੇ ਪਿਤਾ ਨੂੰ ਜ਼ਖ਼ਮੀ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਨੇ ਇਕ ਡਾਕਟਰ ਨੂੰ ਬੁਲਾਇਆ, ਜਿਸ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਪਵਨ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ, ਹਾਲਾਂਕਿ ਉਸ ਦਾ ਇਕ ਸਾਥੀ ਅਜੇ ਵੀ ਫਰਾਰ ਹੈ। ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਾਬਾਦ ਦੇ ਬਾਦਸ਼ਾਹ ਖਾਨ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਸਿੱਦੀਕੀ ਕ.ਤਲਕਾਂਡ: ਮੁਲਜ਼ਮ ਧਰਮਰਾਜ ਨੂੰ ਲੈ ਕੇ ਸਾਹਮਣੇ ਆਈ ਵੱਡੀ ਗੱਲ
NEXT STORY