ਨਵੀਂ ਦਿੱਲੀ— ਖੇਤੀ ਨਾਲ ਸੰਬੰਧਤ ਦੋ ਬਿੱਲ ਅੱਜ ਰਾਜ ਸਭਾ ਵਿਚ ਪਾਸ ਹੋ ਗਏ ਹਨ। ਕਿਸਾਨੀ ਉਪਜ ਵਪਾਰ ਅਤੇ ਵਣਜ ਬਿੱਲ 2020 ਅਤੇ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ ਬਿੱਲ 2020 ਇਹ ਦੋ ਬਿੱਲ ਆਵਾਜ਼ ਮਤ ਨਾਲ ਪਾਸ ਕੀਤੇ ਗਏ ਹਨ। ਇਹ ਦੋਵੇਂ ਬਿੱਲ ਲੋਕ ਸਭਾ ’ਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਭਾਰਤ ਦੇ ਖੇਤੀਬਾੜੀ ਇਤਿਹਾਸ ’ਚ ਇਕ ਵੱਡਾ ਦਿਨ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਟਵਿੱਟਰ ’ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਖੇਤੀਬਾੜੀ ਇਤਿਹਾਸ ਵਿਚ ਅੱਜ ਇਕ ਵੱਡਾ ਦਿਨ ਹੈ। ਸੰਸਦ ਵਿਚ ਅਹਿਮ ਬਿੱਲਾਂ ਦੇ ਪਾਸ ਹੋਣ ’ਤੇ ਮੈਂ ਆਪਣੇ ਮਿਹਨਤੀ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਇਹ ਨਾ ਸਿਰਫ ਖੇਤੀ ਖੇਤਰ ਵਿਚ ਮੁਕੰਮਲ ਬਦਲਾਅ ਲਿਆਉਣਗੇ, ਸਗੋਂ ਇਸ ਨਾਲ ਕਰੋੜਾਂ ਕਿਸਾਨ ਮਜ਼ਬੂਤ ਹੋਣਗੇ।
ਇਹ ਵੀ ਪੜ੍ਹੋ: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’
ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਮੁੱਦੇ ’ਤੇ ਆਪਣੀ ਗੱਲ ਦੋਹਰਾਉਂਦੇ ਹੋਏ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਅਤੇ ਇਕ ਵਾਰ ਫਿਰ ਕਹਿੰਦਾ ਹਾਂ: ਐੱਮ. ਐੱਸ. ਪੀ. ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕਰਾਂਗੇ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜ਼ਿੰਦਗੀ ਯਕੀਨੀ ਕਰਾਂਗੇ।
ਇਹ ਵੀ ਪੜ੍ਹੋ: ਰਾਜ ਸਭਾ ’ਚ ਭਾਰੀ ਹੰਗਾਮੇ ਦਰਮਿਆਨ ਖੇਤੀ ਬਿੱਲ ਪਾਸ
ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਤਕਨਾਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਸਿਰਫ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇਕ ਸੁਆਗਤਯੋਗ ਕਦਮ ਹੈ। ਦਹਾਕਿਆਂ ਤੱਕ ਸਾਡੇ ਕਿਸਾਨ ਕਈ ਤਰ੍ਹਾਂ ਦੇ ਬੰਧਨਾਂ ਵਿਚ ਜਕੜੇ ਹੋਏ ਸਨ ਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਖੁਸ਼ਹਾਲੀ ਯਕੀਨੀ ਹੋਵੇਗੀ।
ਵਿਦੇਸ਼ ਮੰਤਰੀ ਜੈਸ਼ੰਕਰ ਦੀ ਮਾਤਾ ਦਾ ਦਿਹਾਂਤ
NEXT STORY