ਨਵੀਂ ਦਿੱਲੀ– ਕੇਂਦਰੀ ਮੰਤਰੀ ਮੰਡਲ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ’ਚ ਦਿੱਤੀ। ਅਨੁਰਾਗ ਠਾਕੁਰ ਨੇ ਕਿਹਾ ਕਿ ਪਹਿਲ ਦੇ ਆਧਾਰ ’ਤੇ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਲਗਭਗ 40 ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਰਾਸ਼ਟਰ ਦੇ ਨਾਂ ਸੰਬੋਧਨ ’ਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾਸੀ। ਇਸੇ ਪਿੱਠਭੂਮੀ ’ਚ ਕੁਝ ਦਿਨ ਬਾਅਦ ਮੰਤਰੀ ਮੰਡਲ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਬਿੱਲ, 2021 ਨੂੰ ਮਨਜ਼ੂਰੀ ਦਿੱਤੀ ਹੈ। ਲੋਕ ਸਭਾ ਦਫਤਰ ਦੇ ਬੁਲੇਟਿਨ ਮੁਤਾਬਕ, 29 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਤਿੰਨੋਂ ਖਤੀ ਕਾਨੂੰਨ ਰੱਦ ਕਰਨ ਸੰਬੰਧੀ ਬਿੱਲ ਪੇਸ਼ ਕੀਤੇ ਜਾਣ ਲਈ ਸੂਚੀਬੱਧ ਹੈ।
ਰਾਹੁਲ ਨੇ ਕੋਰੋਨਾ ਮ੍ਰਿਤਕਾਂ ਦੇ ਸਹੀ ਅੰਕੜੇ ਦੱਸਣ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
NEXT STORY