ਨਵੀਂ ਦਿੱਲੀ- ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਵਿਰੋਧ 73 ਦਿਨਾਂ ਦਾ ਜਾਰੀ ਹੈ। ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਦੇਸ਼ਵਿਆਪੀ ਚੱਕਾ ਜਾਮ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ ਰਾਜਧਾਨੀ ਸਮੇਤ ਕਈ ਸੂਬਿਆਂ ਦੀ ਪੁਲਸ ਅਲਰਟ 'ਤੇ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ। ਟਿਕੈਤ ਦਾ ਕਹਿਣਾ ਹੈ ਕਿ ਅੱਜ ਚੱਕਾ ਜਾਮ ਹਰ ਜਗ੍ਹਾ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਹੈ। ਜੇਕਰ ਕੋਈ ਵੀ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੇ ਐਲਾਨ 'ਤੇ 'ਚੱਕਾ ਜਾਮ', ਪੰਜਾਬ ਤੋਂ ਰਾਜਸਥਾਨ ਤੱਕ ਰੋਕੇ ਰਸਤੇ
ਉੱਥੇ ਹੀ ਟਿਕੈਤ ਨੇ ਕਿਹਾ ਕਿ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੀ.ਐੱਮ. ਦਾ ਨੰਬਰ ਉਨ੍ਹਾਂ ਨੂੰ ਦਿੱਤਾ ਜਾਵੇ। ਅਸੀਂ ਗੱਲ ਕਰਨ ਲਈ ਉਨ੍ਹਾਂ ਨੂੰ ਆਪਣਾ ਨੰਬਰ ਦੇ ਰੱਖਿਆ ਹੈ। ਮੇਰਾ ਨੰਬਰ ਜਨਤਕ ਕੀਤਾ ਹੋਇਆ ਹੈ। ਪ੍ਰਧਾਨ ਮੰਤਰੀ ਆਪਣਾ ਨੰਬਰ ਸਾਨੂੰ ਦੇਣ ਤਾਂ ਅਸੀਂ ਉਨ੍ਹਾਂ ਨਾਲ ਗੱਲ ਕਰ ਲਈਏ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਤੋਂ ਸਿਰਫ਼ ਇਕ ਕਾਲ ਦੀ ਦੂਰੀ 'ਤੇ ਹਨ। ਉਹ ਕਦੇ ਵੀ ਉਨ੍ਹਾਂ ਨਾਲ ਗੱਲ ਕਰ ਕੇ ਮਾਮਲੇ ਦਾ ਹੱਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਚੱਕਾ ਜਾਮ ਨੂੰ ਲੈ ਕੇ ਦਿੱਲੀ ਪੁਲਸ ਨੇ ਵਧਾਈ ਸੁਰੱਖਿਆ, ਤਾਇਨਾਤ ਕੀਤੇ 50 ਹਜ਼ਾਰ ਜਵਾਨ
'ਚੱਕਾ ਜਾਮ' ਨੂੰ ਰਾਹੁਲ ਗਾਂਧੀ ਦਾ ਪੂਰਨ ਸਮਰਥਨ, ਬੋਲੇ- ਦੇਸ਼ਹਿੱਤ 'ਚ ਕਿਸਾਨਾਂ ਦਾ ਸੱਤਿਆਗ੍ਰਹਿ
NEXT STORY