ਰੋਹਤਕ (ਦੀਪਕ)— ਬੀਤੀ 19 ਨਵੰਬਰ 2021 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਪਰ ਕਿਸਾਨ ਅਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਪੰਜਾਬ ਦੇ ਮੋਗਾ ਤੋਂ 55 ਸਾਲ ਦੇ ਬਲਵਿੰਦਰ ਸਿੰਘ ਟਿਕਰੀ ਬਾਰਡਰ ਪੈਦਲ ਹੀ ਰਵਾਨਾ ਹੋਏ ਹਨ। ਉਹ ਅੰਦੋਲਨ ਦੇ ਇਕ ਸਾਲ ਪੂਰੇ ਹੋਣ ਮੌਕੇ ਕਿਸਾਨਾਂ ਨੂੰ ਆਪਣੀ ਯਾਤਰਾ ਸਮਰਪਿਤ ਕਰਨਗੇ। ਸਿੰਘ ਜੀਂਦ-ਪਟਿਆਲਾ-ਦਿੱਲੀ ਰਾਸ਼ਟਰੀ ਹਾਈਵੇਅ ’ਤੇ ਜੀਂਦ ਅਤੇ ਰੋਹਤਕ ਹੁੰਦੋ ਹੋਏ ਟਿਕਰੀ ਬਾਰਡਰ ਪਹੁੰਚਣਗੇ। ਉਨ੍ਹਾਂ ਨੇ ਇਕ ਰੇਹੜੀ ਵੀ ਤਿਆਰ ਕੀਤੀ ਹੈ, ਜਿਸ ’ਤੇ ਉਨ੍ਹਾਂ ਨੇ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਤਸਵੀਰਾਂ ਲਾਈਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਪੈਦਲ ਇਸ ਲਈ ਚੱਲ ਰਹੇ ਹਨ, ਤਾਂ ਕਿ ਲੋਕਾਂ ਨੂੰ ਜਾਗਰੂਕ ਕਰ ਸਕਣ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ: ਜਾਣੋ ਸੰਘਰਸ਼ ਤੋਂ ਜਿੱਤ ਤੱਕ ਕੰਡਿਆਂ ਭਰੇ ਸਫਰ ਦੀ ਦਾਸਤਾਨ
ਮੋਗਾ ਤੋਂ ਪੈਦਲ ਸਫ਼ਰ ਤੈਅ ਕਰ ਕੇ 55 ਸਾਲਾ ਕਿਸਾਨ ਬਲਵਿੰਦਰ ਸਿੰਘ ਅੱਜ ਰੋਹਤਕ ਪਹੁੰਚੇ। ਬਲਵਿੰਦਰ ਸਿੰਘ ਕਿਰਾਏ ’ਤੇ ਰੇਹੜੀ ਲੈ ਕੇ ਦਿੱਲੀ ਦੇ ਟਿਕਰੀ ਬਾਰਡਰ ਤੱਕ ਦਾ ਸਫ਼ਰ ਤੈਅ ਕਰਨਗੇ। ਉਨ੍ਹਾਂ ਨੇ ਆਪਣੀ ਰੇਹੜੀ ’ਤੇ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਤਸਵੀਰਾਂ ਲਾਈਆਂ ਹਨ। ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਵਿਚਾਰ ਉਦੋਂ ਆਇਆ, ਜਦੋਂ ਉਹ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਜਾ ਰਹੇ ਸਨ ਅਤੇ ਉਹ ਕੁਝ ਵੱਖਰਾ ਕਰਨਾ ਚਾਹੁੰਦੇ ਸਨ। ਬਲਵਿੰਦਰ ਸਿੰਘ ਸੇਵਾਮੁਕਤ ਪੁਲਸ ਮੁਲਾਜ਼ਮ ਹਨ ਅਤੇ ਤਿੰਨ ਏਕੜ ਜ਼ਮੀਨ ਦੇ ਮਾਲਕ ਹਨ। ਉਹ ਇਕ ਦਿਨ ’ਚ 45 ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹਨ।
ਇਹ ਵੀ ਪੜ੍ਹੋ : ਕੇਂਦਰ ਨੇ ਮੰਨੀ ਕਿਸਾਨਾਂ ਦੀ ਇਕ ਹੋਰ ਮੰਗ, ਖੇਤੀਬਾੜੀ ਮੰਤਰੀ ਬੋਲੇ- ਹੁਣ ਘਰਾਂ ਨੂੰ ਪਰਤਣ ਕਿਸਾਨ
ਬਲਵਿੰਦਰ ਨੇ ਦੱਸਿਆ ਕਿ ਕਿਸਾਨ ਅੰਦੋਲਨ ’ਚ ਮਾਰੇ ਗਏ 700 ਕਿਸਾਨਾਂ ਦੀ ਕੋਈ ਗੱਲ ਨਹੀਂ ਕਰ ਰਿਹਾ ਹੈ। ਮੈਂ ਆਪਣਾ ਪੈਦਲ ਮਾਰਚ ਉਨ੍ਹਾਂ ਕਿਸਾਨਾਂ ਨੂੰ ਸਮਰਪਿਤ ਕੀਤਾ, ਜਿਨ੍ਹਾਂ ਨੇ ਇਕ ਸਾਲ ਦੀ ਲੜਾਈ ਤੋਂ ਬਾਅਦ ਜਿੱਤ ਹਾਸਲ ਕੀਤੀ। ਹਰਿਆਣਾ ਅਤੇ ਪੰਜਾਬ ਦੀ ਏਕਤਾ ਨੇ ਚੰਗਾ ਕੰਮ ਕੀਤਾ ਹੈ। ਮੋਦੀ ਸਰਕਾਰ ਕਹਿੰਦੀ ਸੀ ਕਿ ਸਰਹੱਦ ’ਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕੁਝ ਹੀ ਕਿਸਾਨ ਹਨ, ਅੱਜ ਉਸ ਸਰਕਾਰ ਨੂੰ ਝੁੱਕਣਾ ਪਿਆ। ਉਨ੍ਹਾਂ ਦਾ ਵਿਰੋਧ ਸਰਕਾਰ ਪ੍ਰਤੀ ਹੈ ਕਿ ਜਿਸ ਵੀ ਸੂਬੇ ਦੇ ਕਿਸਾਨ ਅੰਦੋਲਨ ’ਚ ਮਾਰੇ ਗਏ ਹਨ, ਉਸੇ ਸੂਬੇ ’ਚ ਉਨ੍ਹਾਂ ਦਾ ਸਮਾਰਕ ਬਣੇ ਅਤੇ ਕੇਂਦਰ ਸਰਕਾਰ ਵੀ ਉਨ੍ਹਾਂ ਨੂੰ ਮਦਦ ਦੇੇਵੇ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਨੇ ਬੈਠਕ ’ਚ ਲਿਆ ਵੱਡਾ ਫ਼ੈਸਲਾ, ਮੁਲਤਵੀ ਕੀਤਾ ਟਰੈਕਟਰ ਮਾਰਚ
20 ਸਾਲ ਦੀ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ, 13ਵੀਂ ਮੰਜ਼ਿਲ ਦੀ ਛੱਤ ਤੋਂ ਮਿਲੀ ਲਾਸ਼
NEXT STORY