ਨੈਸ਼ਨਲ ਡੈਸਕ- ਬਿਹਾਰ ਦੇ ਸਾਰਨ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਮਣੇ ਆ ਰਹੀ ਹੈ, ਜਿੱਥੋਂ ਦੇ ਏਕਮਾ ਥਾਣਾ ਖੇਤਰ ਵਿੱਚ ਬਿਜਲੀ ਦੇ ਝਟਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਠਨਪੁਰਾ ਪਿੰਡ ਦਾ ਰਹਿਣ ਵਾਲਾ ਅਜੈ ਕੁਮਾਰ ਸਿੰਘ (50) ਆਪਣੇ ਖੇਤ ਵੱਲ ਜਾ ਰਿਹਾ ਸੀ। ਇਸ ਦੌਰਾਨ ਖੇਤ ਵਿੱਚ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਉਸਨੂੰ ਕਰੰਟ ਲੱਗ ਗਿਆ।
ਪਰਿਵਾਰ ਨੂੰ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਹ ਕਾਫ਼ੀ ਸਮੇਂ ਤੱਕ ਘਰ ਨਹੀਂ ਪਰਤਿਆ। ਉਸ ਨੂੰ ਦੇਖਣ ਜਦੋਂ ਉਸ ਦਾ ਪਰਿਵਾਰ ਖੇਤ ਗਿਆ ਤਾਂ ਉਸ ਨੂੰ ਉੱਥੇ ਜ਼ਮੀਨ 'ਤੇ ਡਿੱਗਾ ਦੇਖ ਕੇ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ। ਇਸ ਤੋਂ ਬਾਅਦ ਪਰਿਵਾਰ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ
ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੇ ਪਰਿਵਾਰ ਵੱਲੋਂ ਮਿਲੀ ਅਰਜ਼ੀ 'ਤੇ ਪੁਲਸ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਅਸੀਂ ਲਗਾਤਾਰ ਉਨ੍ਹਾਂ ਦੇ ਸੰਪਰਕ 'ਚ ਹਾਂ...'', ਈਰਾਨ 'ਚ ਫ਼ਸੇ ਭਾਰਤੀਆਂ ਬਾਰੇ ਸਿਰਸਾ ਨੇ ਦਿੱਤੀ ਵੱਡੀ ਅਪਡੇਟ
NEXT STORY